ਪੰਜਾਬ ''ਚ ਅੱਜ ਇੰਟਰਨੈੱਟ ਸੇਵਾ ਹੋਵੇਗੀ ਬਹਾਲ:ਮੋਗਾ, ਸੰਗਰੂਰ ਸਣੇ ਇਨ੍ਹਾਂ ਸ਼ਹਿਰਾਂ ‘ਚ 2 ਦਿਨਾਂ ਲਈ ਠੱਪ,ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

ਪੰਜਾਬ ''ਚ ਅੱਜ ਇੰਟਰਨੈੱਟ ਸੇਵਾ ਹੋਵੇਗੀ ਬਹਾਲ:ਮੋਗਾ, ਸੰਗਰੂਰ ਸਣੇ ਇਨ੍ਹਾਂ ਸ਼ਹਿਰਾਂ ‘ਚ 2 ਦਿਨਾਂ ਲਈ ਠੱਪ,ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਖਿਲਾਫ ਕੀਤੀ ਜਾ ਰਹੀ ਕਾਰਵਾਈ ਕਾਰਨ ਪੰਜਾਬ ਵਿੱਚ ਕਈ ਥਾਵਾਂ ‘ਤੇ ਇੰਟਰਨੈੱਟ ਸੇਵਾ ਠੱਪ ਕਰ ਦਿੱਤੀ ਗਈ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਅੱਜ ਯਾਨੀ ਮੰਗਲਵਾਰ ਨੂੰ ਦੁਪਹਿਰ 12 ਵਜੇ ਤੋਂ ਪੰਜਾਬ ਵਿੱਚ ਇੰਟਰਨੈੱਟ ਸੇਵਾ ਬਹਾਲ ਕਰਨ ਦੇ ਹੁਕਮ ਦਿੱਤੇ ਹਨ।

ਇਸ ਦੇ ਨਾਲ ਹੀ ਦੱਸ ਦੇਈਏ ਕਿ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ-ਡਵੀਜ਼ਨ ਅਜਨਾਲਾ, ਵਾਈ.ਪੀ.ਐੱਸ. ਚੌਕ, ਮੋਹਾਲੀ ਏਅਰਪੋਰਟ ਰੋਡ ‘ਤੇ ਇੰਟਰਨੈੱਟ ਸੇਵਾਵਾਂ 23 ਮਾਰਚ ਤੱਕ ਬੰਦ ਰਹਿਣਗੀਆਂ।

                                Image

ਦੱਸ ਦੇਈਏ ਕਿ ਇੰਟਰਨੈੱਟ ਬੰਦ ਹੋਣ ਖਿਲਾਫ ਹਾਈਕੋਰਟ ਵਿਚ ਪਟੀਸ਼ਨ ਵੀ ਦਾਖਲ ਕੀਤੀ ਗਈ ਸੀ। ਮੋਬਾਈਲ ਇੰਟਰਨੈੱਟ ਤੋਂ ਇਲਾਵਾ ਡੌਂਗਲ ਤੇ ਐੱਸਐੱਮਐੱਸ ਸਰਵਿਸ ਵੀ ਪਿਛਲੇ 3 ਦਿਨਾਂ ਤੋਂ ਬੰਦ ਸਨ। ਬਸ ਵਾਈਫਾਈ ਕਨੈਕਸ਼ਨ ਚੱਲ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣੇ ਕਰਨਾ ਪੈਂਦਾ ਹੈ।

ਹਾਲਾਂਕਿ ਇਸ ਪਟੀਸ਼ਨ ‘ਤੇ ਅਜੇ ਸੁਣਵਾਈ ਹੋਣੀ ਬਾਕੀ ਸੀ ਪਰ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਇੰਟਰਨੈੱਟ ਸੇਵਾ ਬਹਾਲ ਕਰਨ ਦੇ ਹੁਕਮ ਦੇ ਦਿੱਤੇ। ਇੰਡੀਅਨ ਟੈਲੀਗ੍ਰਾਫ ਐਕਟ ਦੀ ਧਾਰਾ 5 ਅਤੇ ਟੈਂਪਰੇਰੀ ਸਸਪੈਂਸ਼ਨ ਆਫ ਟੈਲੀਕਾਮ ਸਰਵਿਸਿਜ਼ ਰੂਲਸ 2017 ਤਹਿਤ ਸਰਕਾਰ ਨੇ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਹਨ।

ਪੰਜਾਬ ਵਿਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਨਾਲ ਲੋਕਾਂ ਦੇ ਵਪਾਰ, ਬਿੱਲ ਪੇਮੈਂਟ ਸਣੇ ਟੈਕਸੀ ਪੇਮੈਂਟ ਆਦਿ ਕਈ ਤਰ੍ਹਾਂ ਦੀਆਂ ਆਨਲਾਈਨ ਸੇਵਾਵਾਂ ਬੰਦ ਹਨ। ਜਿਸ ਨਾਲ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਪਟੀਸ਼ਨ ਵਿਚ ਇੰਟਰਨੈੱਟ ਸੇਵਾਵਾਂ ਜਲਦ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ।