- Updated: June 19, 2023 03:13 PM
ਆਈਪੀਐੱਸ ਅਧਿਕਾਰੀ ਰਵੀ ਸਿਨਹਾ ਨੂੰ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦਾ ਨਵਾਂ ਮੁਖੀ ਬਣਾਇਆ ਗਿਆ ਹੈ। ਆਈਪੀਐੱਸ ਅਧਿਕਾਰੀ ਰਵੀ ਸਿਨਹਾ 30 ਜੂਨ ਨੂੰ ਅਹੁਦਾ ਸੰਭਾਲਣਗੇ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਸਮੇਂ ਸਾਮੰਤ ਗੋਇਲ ਰਾਅ ਦੇ ਮੁਖੀ ਹਨ।

ਜ਼ਿਕਰਯੋਗ ਹੈ ਕਿ ਰਵੀ ਸਿਨਹਾ 30 ਜੂਨ ਨੂੰ ਸਾਮੰਤ ਗੋਇਲ ਦੀ ਥਾਂ ਲੈਣਗੇ। ਉਨ੍ਹਾਂ ਦਾ ਕਾਰਜਕਾਲ ਦੋ ਸਾਲ ਦਾ ਹੋਵੇਗਾ।