ਇਜ਼ਰਾਈਲ ਦਾ ਗਾਜ਼ਾ ਦੇ ਅਲ ਅਹਲੀ ਹਸਪਤਾਲ ‘ਤੇ ਹਵਾਈ ਹਮਲਾ,500 ਤੋਂ ਵੱਧ ਲੋਕਾਂ ਦੀ ਹੋਈ ਮੌਤ। 

ਇਜ਼ਰਾਈਲ ਦਾ ਗਾਜ਼ਾ ਦੇ ਅਲ ਅਹਲੀ ਹਸਪਤਾਲ ‘ਤੇ ਹਵਾਈ ਹਮਲਾ,500 ਤੋਂ ਵੱਧ ਲੋਕਾਂ ਦੀ ਹੋਈ ਮੌਤ। 

ਇਜ਼ਰਾਈਲ ਅਤੇ ਹਮਾਸ ਵਿਚਾਲੇ ਪਿਛਲੇ 10 ਦਿਨਾਂ ਤੋਂ ਜੰਗ ਚੱਲ ਰਹੀ ਹੈ। ਇਹ ਜੰਗ ਹੋਰ ਵੀ ਹਮਲਾਵਰ ਹੋ ਗਈ ਹੈ। ਇਸ ਦੌਰਾਨ ਇਜ਼ਰਾਇਲੀ ਫੌਜ ਨੇ ਗਾਜ਼ਾ ਦੇ ਇੱਕ ਹਸਪਤਾਲ ‘ਤੇ ਹਵਾਈ ਹਮਲਾ ਕੀਤਾ ਹੈ, ਜਿਸ ‘ਚ 500 ਤੋਂ ਜ਼ਿਆਦਾ ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਮਿਲ ਰਹੀ ਹੈ। ਹਮਾਸ ਨੇ ਇਸ ਹਮਲੇ ਨੂੰ ਇਜ਼ਰਾਈਲ ਵੱਲੋਂ ਕੀਤਾ ਗਿਆ ਨਸਲਕੁਸ਼ੀ ਦੱਸਿਆ ਹੈ। ਹਾਲਾਂਕਿ ਇਜ਼ਰਾਈਲ ਨੇ ਇਸ ਹਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। ਇਜ਼ਰਾਈਲ ਨੇ ਦਾਅਵਾ ਕੀਤਾ ਹੈ ਕਿ ਇਹ ਹਾਦਸਾ ਹਮਾਸ ਦੇ ਰਾਕੇਟ ਦੇ ਗਲਤ ਫਾਇਰ ਕਾਰਨ ਹੋਇਆ ਹੈ।

                     Image

ਉਧਰ ਹਮਾਸ ਨੇ ਦਾਅਵਾ ਕੀਤਾ ਹੈ ਕਿ ਇਹ ਹਮਲਾ ਇਜ਼ਰਾਈਲੀ ਫੌਜ ਨੇ ਮੱਧ ਗਾਜ਼ਾ ਦੇ ਅਲ ਅਹਲੀ ਹਸਪਤਾਲ ‘ਤੇ ਕੀਤਾ। ਇਸ ਹਸਪਤਾਲ ਨੂੰ ਗਾਜ਼ਾ ਪੱਟੀ ਦਾ ਆਖਰੀ ਈਸਾਈ ਹਸਪਤਾਲ ਦੱਸਿਆ ਜਾ ਰਿਹਾ ਹੈ। ਗਾਜ਼ਾ ਦੇ ਸਿਹਤ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਇਜ਼ਰਾਇਲੀ ਫੌਜ ਨੇ ਦੇਰ ਸ਼ਾਮ ਅਲ ਅਹਲੀ ਅਬਰੀ ਬੈਪਟਿਸਟ ਹਸਪਤਾਲ ‘ਤੇ ਹਵਾਈ ਹਮਲਾ ਕੀਤਾ, ਜਿਸ ‘ਚ 500 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ।