ਇਟਲੀ ''ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਗੁਰਮਤਿ ਗਿਆਨ ਮੁਕਾਬਲੇ ਹੋਏ.

ਇਟਲੀ ''ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਗੁਰਮਤਿ ਗਿਆਨ ਮੁਕਾਬਲੇ ਹੋਏ.

ਇਟਲੀ ਵਿੱਚ ਮਹਾਨ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਸੇਵਾ ਕਰ ਰਹੀ ਇਟਲੀ ਦੀ ਸਿਰਮੌਰ ਸੰਸਥਾ ਕੁਲਤੂਰਾ ਸਿੱਖ ਇਟਲੀ ਜੋ ਕਿ ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਗੁਰਮਤਿ ਗਿਆਨ ਮੁਕਾਬਲਿਆਂ ਦੁਆਰਾ ਬੱਚਿਆਂ ਵਿੱਚ ਗੁਰਬਾਣੀ ਨਾਲ ਜੁੜਨ ਦੀ ਰੁੱਚੀ ਪੈਦਾ ਕਰ ਰਹੀ ਹੈ। ਇਸ ਸੰਸਥਾ ਵੱਲੋਂ ਅੱਠਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਲਾਗੋ ਦੀਆਂ ਸੰਗਤਾਂ ਦੇ ਸਹਿਯੋਗ ਨਾਲ  ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਵਿਖੇ 8ਵੇਂ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 5 ਸਾਲ ਤੋਂ ਲੈ ਕੇ 14 ਸਾਲ ਜਾਂ ਇਸ ਤੋਂ ਉਪੱਰ ਦੇ ਬੱਚਿਆਂ ਨੇ ਭਾਗ ਲਿਆ। 

ਇਸਦਾ ਸਿਲੇਬਸ ਸੰਸਥਾ ਕਲਤੂਰਾ ਸਿੱਖ ਦੀ ਵੈੱਬਸਾਈਟ 'ਤੇ ਹੀ ਉਪਲੱਬਧ ਕਰਵਾਇਆ ਗਿਆ ਸੀ। ਇਹ ਮੁਕਾਬਲੇ ਚਾਰ ਵੱਖ-ਵੱਖ ਗਰੱਪਾਂ ਵਿੱਚ ਲਿਖਤੀ ਰੂਪ ਵਿੱਚ ਕਰਵਾਏ ਗਏ। ਜਿਸ ਦਾ ਸਮਾਂ 40 ਮਿੰਟ ਨਿਰਧਾਰਿਤ ਕੀਤਾ ਗਿਆ ਸੀ। ਵੱਡੀ ਗਿਣਤੀ ਵਿੱਚ ਇਹਨਾਂ ਮੁਕਾਬਿਲਆਂ ਵਿੱਚ ਬੱਚਿਆਂ ਨੇ ਹਿੱਸਾ ਲਿਆ। ਜਿਸ ਵਿੱਚ ਗਰੁੱਪ 'ਏ' ਵਿਚ 5 ਤੋਂ 8 ਸਾਲ ਦੇ ਬੱਚਿਆਂ ਦੇ ਮੁਕਾਬਲਿਆਂ ਵਿਚ ਹਰਮਨਜੌਤ ਸਿੰਘ ਨੇ ਪਹਿਲਾ, ਜਪਜੀਤ ਕੌਰ ਨੇ ਦੂਸਰਾ ਅਤੇ ਹਰਸੀਰਤ ਕੌਰ, ਗੁਰਮਨ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਗਰੁੱਪ 'ਬੀ' ਵਿਚ 8 ਤੋਂ 11 ਸਾਲ ਦੇ ਬੱਚਿਆਂ ਵਿੱਚ ਗੁਰਸਿਮਰਨ ਸਿੰਘ ਨੇ ਪਹਿਲਾ, ਹਰਸ਼ਲੀਨ ਕੌਰ ਨੇ ਦੂਸਰਾ ਅਤੇ ਰਹਿਮਤਪ੍ਰੀਤ ਕੌਰ, ਸਮਰਵੀਰ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਗਰੁੱਪ 'ਸੀ' 11 ਤੋਂ 14 ਸਾਲ ਦੇ ਬੱਚਿਆਂ ਵਿਚ ਸਹਿਜਪ੍ਰੀਤ ਸਿੰਘ, ਤਰਮਨਪ੍ਰੀਤ ਸਿੰਘ ਨੇ ਪਹਿਲਾ, ਜਸਮੀਨ ਕੌਰ, ਹਰਮਨ ਕੌਰ, ਸਾਹਿਬਜੀਤ ਸਿੰਘ, ਹਰਲੀਨ ਕੌਰ ਨੇ ਦੂਸਰਾ ਅਤੇ ਗੁਰਕਮਲ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ।

ਗਰੁੱਪ 'ਡੀ' ਵਿਚ ਹਰਜੋਤਦੀਪ ਸਿੰਘ, ਪ੍ਰਭਜੋਤ ਕੌਰ, ਅਮਨਿੰਦਰਜੀਤ ਕੌਰ, ਅਕਸਪ੍ਰੀਤ ਸਿੰਘ, ਪਰਮਿੰਦਰ ਕੌਰ ਨੇ ਪਹਿਲਾ ਪਵਨਵੀਰ ਕੌਰ, ਖੁਸ਼ਦੀਪ ਕੌਰ ਨੇ ਦੂਸਰਾ ਅਤੇ ਨਵਦੀਪ ਸਿੰਘ, ਜੈਸਿਕਾ ਸੈਣੀ ਨੇ ਤੀਸਰਾ ਸਥਾਨ ਹਾਸਲ ਕੀਤਾ। ਜੇਤੂ ਬੱਚਿਆਂ ਨੂੰ ਟਰਾਫੀਆਂ ਦੇਕੇ ਸਨਮਾਨਿਤ ਕੀਤਾ ਗਿਆ। ਭਾਗ ਲੈਣ ਵਾਲੇ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਹਿਬ ਦੀ ਪ੍ਰਬੰਧਕ ਕਮੇਟੀ ਅਤੇ ਕਲਤੂਰਾ ਸਿੱਖ ਦੇ ਆਗੂਆਂ ਨੇ ਕਿਹਾ ਕਿ ਇਲਾਕੇ ਦੇ ਸਿੱਖ ਨੌਜਵਾਨਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੋੜਣ ਲਈ ਉਪਰਾਲਾ ਕੀਤਾ ਗਿਆ ਹੈ। ਜਿਸ ਵਿੱਚ ਬੱਚਿਆਂ ਦੇ ਮਾਪਿਆਂ ਦੁਆਰਾ ਵੱਡਮੁੱਲਾ ਯੋਗਦਾਨ ਦਿੱਤਾ ਗਿਆ ਹੈ ਅਤੇ ਸਾਰੇ ਬੱਚਿਆਂ ਦੇ ਮਾਤਾ ਪਿਤਾ ਦਾ ਧੰਨਵਾਦ ਵੀ ਕੀਤਾ ਗਿਆ। 

ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗ੍ਰੰਥੀ ਸਿੰਘ ਵਲੋਂ ਕੀਰਤਨ ਰਾਹੀ ਦਿਵਾਨਾ ਸ਼ੁਰੂ ਕੀਤੇ ਬਾਅਦ ਰਣਜੀਤ ਸਿੰਘ ਰਾਣਾ ਵਲੋਂ ਗੁਰਮਤਿ ਵਿਚਾਰਾਂ ਅਤੇ ਭਾਈ ਕੁਲਵੰਤ ਸਿੰਘ ਦੇ ਕਵੀਸ਼ਰੀ ਜੱਥੇ ਨੇ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਨਾਲ ਨਿਹਾਲ ਕੀਤਾ। ਸਾਰਾ ਸਮਾਗਮ ਕਲਤੂਰਾ ਸਿੱਖ ਟੀ ਵੀ 'ਤੇ ਲਾਈਵ ਦਿਖਾਇਆ ਗਿਆ। ਇਸ ਮੌਕੇ ਗੁਰੁ ਦਾ ਲੰਗਰ ਅਟੁੱਟ ਵਰਤਾਇਆ ਗਿਆ।