ਇਟਲੀ ''ਚ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਕਰਵਾਏ ਸਮਾਗਮਾਂ ''ਚ ਸੰਗਤਾਂ ਵੱਡੀ ਗਿਣਤੀ ''ਚ ਹੋਈਆਂ ਸ਼ਾਮਿਲ। 

ਇਟਲੀ ''ਚ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਕਰਵਾਏ ਸਮਾਗਮਾਂ ''ਚ ਸੰਗਤਾਂ ਵੱਡੀ ਗਿਣਤੀ ''ਚ ਹੋਈਆਂ ਸ਼ਾਮਿਲ। 

ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਸਮਾਗਮ ਕਰਵਾਏ ਗਏ। ਜਿਨ੍ਹਾਂ ਵਿਚ ਪੰਥ ਪ੍ਰਸਿੱਧ ਗੋਲਡ ਮੈਡਲਿਸਟ ਕਵੀਸ਼ਰ ਭਾਈ ਅਵਤਾਰ ਸਿੰਘ ਦੂਲੋਵਾਲ, ਸੁਖਵਿੰਦਰ ਸਿੰਘ ਮੋਮੀ ਤੇ ਸਤਨਾਮ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਰਾਹੀਂ ਸਿੱਖ ਕੌਮ ਦਾ ਮਹਾਨ ਇਤਿਹਾਸ ਸਰਵਣ ਕਰਵਾਇਆ। 

               Image

                        Image

ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਘਰ ਦੇ ਗ੍ਰੰਥੀ ਸਾਹਿਬ ਭਾਈ ਚੰਚਲ ਸਿੰਘ ਦੇ ਜਥੇ ਨੇ ਕੀਰਤਨ ਦੀ ਆਰੰਭਤਾ ਕਰਦਿਆਂ ਹੋਇਆਂ ਹਾਜ਼ਰੀਆਂ ਭਰੀਆਂ। ਪ੍ਰਬੰਧਕ ਕਮੇਟੀ ਵੱਲੋਂ ਪੁੱਜੀਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ, ਜਿੰਨਾਂ ਕਰਵਾਏ ਸਮਾਗਮਾਂ ਵਿਚ ਪਹੁੰਚ ਕਰਕੇ ਰੌਣਕਾਂ ਨੂੰ ਵਧਾਉਂਦੇ ਹੋਏ ਗੁਰੂ ਘਰ ਦੀਆਂ ਖੁਸ਼ੀਆ ਪ੍ਰਾਪਤ ਕੀਤੀਆਂ। ਅੰਤ ਵਿੱਚ ਪੰਜਾਬ ਦੀ ਧਰਤੀ ਤੋਂ ਪੁੱਜੇ ਕਵੀਸ਼ਰੀ ਜੱਥੇ ਦਾ ਜੈਕਾਰਿਆਂ ਦੀ ਗੂੰਜ ਵਿਚ ਸਨਮਾਨ ਕੀਤਾ ਗਿਆ ।