21ਵੀਂ ਵਾਰ ਨਗਰ ਕੀਰਤਨ ਸਜਾਇਆ ਗਿਆ, ਇਟਲੀ ਦੇ ਸ਼ਹਿਰ ਸਬਾਊਦੀਆ ''ਚ। 

21ਵੀਂ ਵਾਰ ਨਗਰ ਕੀਰਤਨ ਸਜਾਇਆ ਗਿਆ, ਇਟਲੀ ਦੇ ਸ਼ਹਿਰ ਸਬਾਊਦੀਆ ''ਚ। 

ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਗੁਰਦੁਆਰਾ ਸਿੰਘ ਸਭਾ ਸਬਾਊਦੀਆ ਇਟਲੀ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਵੱਲੋਂ 21ਵਾਂ ਨਗਰ ਕੀਰਤਨ ਸਜਾਇਆ ਗਿਆ।

            Image

ਅੱਤ ਦੀ ਗਰਮੀ ਦੇ ਬਾਵਜੂਦ ਇਸ ਨਗਰ ਨਗਰ ਕੀਰਤਨ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ, ਬਜ਼ੁਰਗਾਂ ਤੇ ਛੋਟੇ ਛੋਟੇ ਬੱਚਿਆਂ ਨੇ ਦੂਰ ਦੁਰਾਡੇ ਤੋਂ ਪਹੁੰਚ ਕੇ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਹਾਜ਼ਰੀਆਂ ਭਰਦੇ ਹੋਏ ਇਤਿਹਾਸ ਸਰਵਣ ਕੀਤਾ । 

               Image

ਇਸ ਨਗਰ ਕੀਰਤਨ ਵਿਚ ਸਥਾਨਿਕ ਸ਼ਹਿਰ ਦੇ ਮੇਅਰ ਸਮੇਤ ਕਈ ਪੁਲਸ ਅਧਿਕਾਰੀਆਂ, ਭਾਰਤੀ ਦੂਤਘਰ ਦੇ ਅਧਿਕਾਰੀਆਂ ਵੱਲੋਂ ਵੀ ਉਚੇਚੇ ਤੌਰ 'ਤੇ ਸ਼ਿਰਕਤ ਕਰਦਿਆਂ ਚੱਲ ਰਹੇ ਗੁਰੂ ਕਿ ਲੰਗਰਾਂ ਵਿੱਚ ਵਿਸ਼ੇਸ਼ ਤੌਰ 'ਤੇ ਸੇਵਾ ਨਿਭਾਈ ਗਈ। ਗੁਰੂ ਘਰ ਦੇ ਗ੍ਰੰਥੀ ਸਿੰਘਾਂ ਵੱਲੋਂ ਕੀਰਤਨ ਵਿਚਾਰਾਂ ਕੀਤੀਆਂ ਗਈਆਂ। ਕਵੀਸ਼ਰ ਭਾਈ ਅਜੀਤ ਸਿੰਘ ਥਿੰਦ ਤੇ ਸਰਬਜੀਤ ਸਿੰਘ ਮਾਣਕਪੁਰੀ ਵੱਲੋਂ ਵੀ ਹਾਜ਼ਰੀਆਂ ਭਰੀਆਂ ਗਈਆਂ। ਗਤਕੇ ਵਾਲੇ ਸਿੰਘ ਵੱਲੋਂ ਗਤਕਾ ਕਲਾ ਦੇ ਜੌਹਰ ਵੀ ਵਿਖਾਏ ਗਏ। ਪ੍ਰਬੰਧਕ ਕਮੇਟੀ ਵੱਲੋਂ ਦੂਰ ਦਰਾਡੇ ਤੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਲੰਗਰ ਅਤੇ ਗਰਮੀ ਵਿਚ ਪਾਣੀ ਦੀਆਂ ਛਬੀਲਾਂ ਦਾ ਪ੍ਰਬੰਧ ਕਰਨ ਵਾਲਿਆਂ ਨੂੰ ਸਿਰਪਾਉ ਦੀ ਬਖਸ਼ ਭੇਂਟ ਕੀਤੀ ਗਈ।