ਇਟਲੀ ਦੇ ਸ਼ਹਿਰ ਬੈਰਗਮੋ ਵਿੱਚ ਮ੍ਰਿਤਕ ਸਤਨਾਮ ਸਿੰਘ ਨੂੰ ਇੰਨਸਾਫ ਦਿਵਾਉਣ ਲਈ ਕੀਤਾ ਗਿਆ ਰੋਸ ਪ੍ਰਦਰਸ਼ਨ

ਇਟਲੀ ਦੇ ਸ਼ਹਿਰ ਬੈਰਗਮੋ ਵਿੱਚ ਮ੍ਰਿਤਕ ਸਤਨਾਮ ਸਿੰਘ ਨੂੰ ਇੰਨਸਾਫ ਦਿਵਾਉਣ ਲਈ ਕੀਤਾ ਗਿਆ ਰੋਸ ਪ੍ਰਦਰਸ਼ਨ

ਲਾਸੀਓ ਸੂਬੇ ਦੇ ਜਿਲ਼੍ਹਾ ਲਾਤੀਨਾ ਦੇ ਨੇੜੇ ਇੱਕ ਪਿੰਡ ਵਿਚ 31 ਸਾਲਾ ਭਾਰਤੀ ਨੌਜਵਾਨ ਸਤਨਾਮ ਸਿੰਘ ਦੀ ਖੇਤਾਂ ਵਿੱਚ ਕੰਮ ਕਰਦੇ ਸਮੇਂ ਵਾਪਰੇ ਹਾਦਸੇ ਦੌਰਾਨ ਮੌਤ ਹੋ ਗਈ ਸੀ। ਇਟਾਲੀਅਨ ਮਾਲਕ ਦੀ ਅਣਗਹਿਲੀ ਕਾਰਨ ਹੋਈ ਇਸ ਦਰਦਨਾਕ ਮੌਤ ਦੇ ਕਾਰਨ ਰੋਹ ਵਿੱਚ ਆਏ ਇਟਲੀ ਦੇ ਇਨਸਾਫ਼ ਪਸੰਦ ਲੋਕਾਂ ਵੱਲੋਂ ਭਾਰਤੀ ਭਾਈਚਾਰੇ ਵੱਲੋਂ ਇਟਲੀ ਦੀ ਸਿਰਮੌਰ ਜੱਥੇਬੰਦੀ ਸੀ.ਜੀ. ਆਈ ਐਲ, ਸੀ.ਅੇਸ.ਆਈ.ਅੇਲ ਅਤੇ ਯੂ.ਆਈ.ਐਲ.ਏ  ਦੇ ਝੰਡੇ ਹੇਠ ਬੈਰਗਮੋ ਵਿੱਚ ਰੋਸ ਪ੍ਰਦਸ਼ਨ ਕੀਤਾ ਗਿਆ।

ਜਿਸ ਵਿੱਚ ਭਾਰਤੀ ਭਾਈਚਾਰੇ ਤੋਂ ਇਲਾਵਾ ਬੰਗਲਾਦੇਸ਼ ਅਤੇ ਇਟਾਲੀਅਨ ਲੋਕਾਂ ਦੁਆਰਾ ਸਮੂਲੀਅਤ ਕਰਦਿਆਂ ਮਰਹੂਮ ਸਤਨਾਮ ਸਿੰਘ ਨੂੰ ਸ਼ਰਧਾਂਜਲੀ ਦਿੱਤੀ।ਜਿਸ ਵਿੱਚ ਵੱਖ-ਵੱਖ ਜੱਥੇਬੰਦੀਆ ਦੇ ਬੁਲਾਰਿਆਂ ਨੇ ਕਿਰਤੀਆਂ ਦੇ ਹੋ ਰਹੇ ਸ਼ੋਸ਼ਣ ਦੀ ਬਹੁਤ ਹੀ ਡੂੰਘੇ ਲਫਜ਼ਾਂ ਨਾਲ ਨਿੰਦਿਆ ਕੀਤਾ ਅਤੇ ਮ੍ਰਿਤਕ ਸਤਨਾਮ ਸਿੰਘ ਨੂੰ ਇਨਸਾਫ ਦੇਣ ਦੀ ਆਵਾਜ ਬੁਲੰਦ ਕਰਦਿਆ ਕਿਹਾ ਕਿ ਸਰਕਾਰ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਉਠਾਵੇ।

ਇਸ ਮੌਕੇ ਸੰਸਦ ਮੈਂਬਰ ਤੀਨੋ ਮਾਂਗੀ ਨੇ ਰੋਸ ਪ੍ਰਦਰਸ਼ਨ ਵਿੱਚ ਸ਼ਿਰਕਤ ਕੀਤੀ ਅਤੇ ਕਿਹਾ ਕਿ ਸਰਕਾਰ ਤੱਕ ਪ੍ਰਵਾਸੀਆਂ ਦੀਆ ਮੰਗਾਂ ਉਠਾਉਣਗੇ। ਰੋਸ ਮੁਜਹਾਰੇ  ਦੇ ਮੁੱਖ ਪ੍ਰਬੰਧਕ ਦਿਲਰਾਜ ਸਿੰਘ ਹੁੰਦਲ ਨੇ ਦੱਸਿਆ ਕਿ ਰੋਸ ਮੁਜ਼ਾਹਰੇ ਰਾਹੀਂ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਅਤੇ ਪ੍ਰਵਾਸੀ ਕਿਰਤੀਆਂ ਦੇ ਹੱਕਾਂ ਦੀ ਲਈ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ। ਉਹਨਾਂ ਦੱਸਿਆ ਕਿ ਇਟਲੀ ਵਿੱਚ ਕਿਰਤੀਆਂ ਨਾਲ ਦਿਨੋਂ ਦਿਨ ਵੱਧ ਰਹੇ ਮਾਲਕਾਂ ਦੇ ਸੋਸ਼ਣ ਨੂੰ ਲੈ ਕੇ ਵਿਦੇਸ਼ੀ  ਮੂਲ ਦੇ ਲੋਕਾਂ ਵਿਚ ਗੁੱਸਾ ਦੇਖਣ ਨੂੰ ਮਿਲਿਆ ਹੈ।

ਉਹਨਾਂ ਰੋਸ ਮੁਜਹਾਰੇ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਸੰਸਦ ਮੈਂਬਰ ਤੀਨੋ ਮਾਂਗੀ ਦਾ ਵੀ ਧੰਨਵਾਦ ਕੀਤਾ।ਉਹਨਾ ਕਿਹਾ ਸੰਸਦ ਮੈਂਬਰ ਨੇ ਉਹਨਾਂ ਨੂੰ ਮ੍ਰਿਤਕ ਸਤਨਾਮ ਸਿੰਘ ਨੂੰ  ਇਨਸਾਫ ਦਿਵਾਉਣ ਅਤੇ ਹੋਰਨਾਂ ਮੰਗਾਂ ਦੇ ਹੱਲ ਦਾ ਭਰੋਸਾ ਦਿਵਾਇਆ ਹੈ। ਇਸ ਮੌਕੇ ਸੀ ਜੀ ਆਈ ਐਲ, ਸੀ.ਅੇਸ.ਆਈ.ਅੇਲ ਅਤੇ ਯੂ.ਆਈ.ਅੇਲ.ਏ ਦੇ ਨੁੰਮਾਇਦਿਆ ਤੋਂ ਇਲਾਵਾ ਦਿਲਰਾਜ ਸਿੰਘ, ਇਟਾਲੀਅਨ ਕਬੱਡੀ ਐਸੋਸੀਏਸ਼ਨ ਦੇ ਪ੍ਰਬੰਧਕ ਸੁਖਵੰਦਰ ਸਿੰਘ ਜੌਹਲ, ਸੁਰਜੀਤ ਸਿੰਘ ਜੌਹਲ, ਕੁਲਵਿੰਦਰ ਸਿੰਘ ਵਿਰਕ, ਰਛਪਾਲ ਸਿੰਘ ਸੰਧੂ, ਸੱਜਣ ਸਿੰਘ ਚਾਹਲ ਆਦਿ ਮੌਜੂਦ ਸਨ।