4 ਕਿੱਲੋ ਹੈਰੋਇਨ ਸਮੇਤ ਜਲੰਧਰ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ  ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ 

4 ਕਿੱਲੋ ਹੈਰੋਇਨ ਸਮੇਤ ਜਲੰਧਰ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ  ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ 

ਜਲੰਧਰ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਟੀਮ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 4 ਕਿਲੋ 72 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਹਿੰਦਰਜੀਤ ਸਿੰਘ ਉਰਫ਼ ਮਾਹਿਰ ਵਾਸੀ ਪਿੰਡ ਵੱਡਾ ਪਿੰਡ, ਥਾਣਾ ਫਿਲੌਰ ਵਜੋਂ ਹੋਈ ਹੈ।

ਏ.ਆਈ.ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਏ.ਐਸ.ਆਈ. ਮਨਜੀਤ ਸਿੰਘ ਆਪਣੀ ਟੀਮ ਨਾਲ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਤਲਾਸ਼ੀ ਦੌਰਾਨ ਇੱਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 4 ਕਿਲੋ 72 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਿਛਲੇ ਕਰੀਬ 12 ਸਾਲਾਂ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਸੀ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਮੁਲਜ਼ਮ ਹੈਰੋਇਨ ਦੀ ਖੇਪ ਕਿੱਥੋਂ ਲਿਆਉਂਦਾ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕਰਦਾ ਸੀ।