- Updated: August 12, 2026 06:53 PM
ਜਲੰਧਰ ਵਿਚ ਦੋਹਰਾ ਕਤਲ ਹੋਣ ਦੀ ਵਾਰਦਾਤ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਅਵਤਾਰ ਨਗਰ ਵਿਚ ਇਕ ਨੌਜਵਾਨ ਨੇ ਆਪਣੀ ਪਤਨੀ ਅਤੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਕਤ ਵਾਰਦਾਤ ਅਵਤਾਰ ਨਗਰ ਦੀ ਗਲੀ ਨੰਬਰ-7 ਵਿਚ ਵਾਪਰੀ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਦਾ ਕਾਰਨ ਘਰੇਲੂ ਝਗੜਾ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਉਤੇ ਪਹੁੰਚੀ ਪੁਲਸ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਹੀਰਾ ਨਾਮ ਦੇ ਵਿਅਕਤੀ ਵੱਲੋਂ ਆਪਣੀ ਪਤਨੀ ਅਤੇ ਪਿਤਾ ਦਾ ਕਤਲ ਕੀਤਾ ਗਿਆ ਹੈ। ਹੀਰਾ ਨਾਮ ਦੇ ਵਿਅਕਤੀ ਵੱਲੋਂ ਆਪਣੀ ਪਤਨੀ ਅਤੇ ਪਿਤਾ ਦਾ ਬੈਟ ਮਾਰ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਪਿਤਾ ਅਯੋਧਿਆ ਪ੍ਰਕਾਸ਼ ਅਤੇ ਪਤਨੀ ਸਵਿਤਾ ਵਜੋਂ ਹੋਈ ਹੈ, ਜਦਕਿ ਦੋਸ਼ੀ ਦੀ ਪਛਾਣ ਹੀਰਾ ਲਾਲ ਵਜੋਂ ਹੋਈ ਹੈ।
ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਕਾਤਲ ਮੌਕੇ ਤੋਂ ਫਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਪਰਿਵਾਰ ਦੇ ਵਿਚ ਚਾਰ ਬੱਚੇ ਜਦੋਂ ਸਕੂਲ ਤੋਂ ਆਏ ਵਾਪਸ ਤਾਂ ਘਰ ’ਚ ਵਾਰਦਾਤ ਬਾਰੇ ਪਤਾ ਲੱਗਾ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏ. ਡੀ. ਸੀ. ਪੀ. ਸਿਟੀ 2 ਰਕੇਸ਼ ਯਾਦਵ ਨੇ ਦੱਸਿਆ ਕਿ ਵਿਅਕਤੀ ਨੂੰ ਲੱਭਣ ਲਈ ਟੀਮਾਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਵੇਰੇ ਘਰ ਦੇ ਵਿਚ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਸੀ, ਜਿਸ ਤੋਂ ਬਾਅਦ ਕਤਲ ਕੀਤੇ ਗਏ।