ਜਲੰਧਰ ''ਚ ਦੋਸਤ ਦੇ ਘਰ ਸੁੱਤੇ ਪਏ 2 ਨੌਜਵਾਨਾਂ ਦਾ ਗੋਲੀਆਂ ਮਾਰ ਕੇ ਹੋਇਆ ਕਤਲ

ਜਲੰਧਰ ''ਚ ਦੋਸਤ ਦੇ ਘਰ ਸੁੱਤੇ ਪਏ 2 ਨੌਜਵਾਨਾਂ ਦਾ ਗੋਲੀਆਂ ਮਾਰ ਕੇ ਹੋਇਆ ਕਤਲ

ਪੰਜਾਬ ਵਿਚ ਚੜ੍ਹਦੀ ਸਵੇਰ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਥੇ ਜਲੰਧਰ ਦੇ ਲੰਮਾ ਪਿੰਡ ਨੇੜੇ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਸ਼ਿਵਮ ਵਾਸੀ ਮੋਤਾ ਸਿੰਘ ਨਗਰ ਅਤੇ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਰਾਮਾਮੰਡੀ ਥਾਣਾ ਪੁਲਿਸ ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚ ਗਈ।

ਸੂਤਰਾਂ ਮੁਤਾਬਕ ਇਹ ਘਟਨਾ ਲੰਮਾ ਪਿੰਡ ਨੇੜੇ ਵਾਪਰੀ। ਦੋਵੇਂ ਨੌਜਵਾਨ ਕਿਸੇ ਹੋਰ ਦੋਸਤ ਦੇ ਘਰ ਸੌਂ ਰਹੇ ਸਨ। ਇਸ ਦੌਰਾਨ ਦੋਸ਼ੀ ਮੰਨਾ ਵਾਸੀ ਮਿੱਠਾਪੁਰ ਆਇਆ ਅਤੇ ਉਸ ਨੇ ਸੌਂ ਰਹੇ ਦੋਸਤਾਂ 'ਤੇ ਗੋਲੀਆਂ ਚਲਾ ਦਿੱਤੀਆਂ। ਮਰਨ ਵਾਲੇ ਦੋਵੇਂ ਨੌਜਵਾਨ ਥਾਣਾ ਡਵੀਜ਼ਨ ਨੰਬਰ-6 ਵਿੱਚ ਦਰਜ ਕੇਸ ਵਿੱਚ ਲੋੜੀਂਦੇ ਸਨ।