ਜਲੰਧਰ-ਜੰਮੂ ਨੈਸ਼ਨਲ ਹਾਈਵੇ ਨੇੜੇ ਹੋਇਆ ਮਿਜ਼ਾਈਲ ਹਮਲਾ,ਗੱਡੀਆਂ ਦੀ ਆਵਾਜਾਈ ਵੀ ਪ੍ਰਭਾਵਿਤ

ਜਲੰਧਰ-ਜੰਮੂ ਨੈਸ਼ਨਲ ਹਾਈਵੇ ਨੇੜੇ ਹੋਇਆ ਮਿਜ਼ਾਈਲ ਹਮਲਾ,ਗੱਡੀਆਂ ਦੀ ਆਵਾਜਾਈ ਵੀ ਪ੍ਰਭਾਵਿਤ

ਪਾਕਿਸਤਾਨ ਵੱਲੋਂ ਹੁਣ ਸਰਹੱਦੀ ਜ਼ਿਲ੍ਹਿਆਂ ਤੋਂ ਬਾਅਦ ਨਾਲ ਲਗਦੇ ਇਲਾਕਿਆਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਹੁਣ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਨੇੜੇ ਵੀ ਮਿਜ਼ਾਈਲ ਹਮਲਾ ਕੀਤਾ ਗਿਆ ਹੈ। ਇਸ ਮਗਰੋਂ ਨੈਸ਼ਨਲ ਹਾਈਵੇਅ 'ਤੇ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਇਹ ਇਲਾਕਾ ਹਿਮਾਚਲ ਦੇ ਡਮਟਾਲ ਇਲਾਕੇ ਅਧੀਨ ਆਉਂਦਾ ਹੈ। 

ਇਸ ਦੀ ਸੂਚਨਾ ਮਿਲਦਿਆਂ ਪੁਲਸ ਮੌਕੇ 'ਤੇ ਪਹੁੰਚ ਚੁੱਕੀ ਹੈ ਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਫ਼ਿਲਹਾਲ ਇਸ ਵਿਚ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। ਹਿਮਾਚਲ ਡਮਟਾਲ ਦੇ ਪੁਲਸ ਅਧਿਕਾਰੀ ਨੇ ਕਿਹਾ ਕਿ ਇਹ ਡਰੋਨ ਹਮਲਾ ਹੈ ਜਾਂ ਫ਼ਿਰ ਮਿਜ਼ਾਈਲ ਹਮਲਾ, ਇਸ ਬਾਰੇ ਐਕਸਪਰਟ ਹੀ ਦੱਸਣਗੇ।