- Updated: May 28, 2025 03:18 PM
ਬੀਤੇ ਦਿਨੀਂ ਜਲੰਧਰ ਦੀ ਗਰੋਵਰ ਕਲੋਨੀ ਵਿੱਚ ਕੱਲ੍ਹ ਇੱਕ ਵਕੀਲ ਦੇ ਕਤਲ ਦਾ ਮਾਮਲਾ ਥਾਣਾ ਬਸਤੀ ਬਾਬਾ ਖੇਲ ਦੀ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਔਰਤ ਪਰਵਿੰਦਰ ਕੌਰ ਅਤੇ ਉਸਦੇ ਪੁੱਤਰ ਸੁਨੀਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਭੇਜ ਦਿੱਤਾ ਹੈ।
ਦੱਸ ਦੇਈਏ ਕਿ ਜਲੰਧਰ ’ਚ ਬੀਤੇ ਦਿਨੀਂ ਬਸਤੀ ਦਾਨਿਸ਼ਮੰਦਾ ਦੇ ਗਰੋਵਰ ਕਲੋਨੀ ਦੇ ਰਹਿਣ ਵਾਲੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਜੁੜੇ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦਾ ਕਤਲ ਕਰ ਦਿੱਤਾ ਗਿਆ ਸੀ । ਇਸ ਦੌਰਾਨ ਘਰ ਦੇ ਅੰਦਰੋਂ ਹੀ ਵਕੀਲ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਘਰ ਨੂੰ ਸੀਲ ਕਰ ਦਿੱਤਾ ਗਿਆ ਅਤੇ ਮਾਮਲੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।