- Updated: August 23, 2026 12:08 PM
ਜਲੰਧਰ-ਨਕੋਦਰ ਸੜਕ 'ਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਨੇ ਇਕ ਵਾਰ ਫਿਰ ਦੋ ਘਰਾਂ ਦੇ ਚਿਰਾਗ ਬੁਝਾ ਦਿੱਤੇ। ਸ਼ੁੱਕਰਵਾਰ ਨੂੰ ਮੋਟਰਸਾਈਕਲ ’ਤੇ ਜਲੰਧਰ ਤੋਂ ਆਪਣੇ ਘਰ ਪਰਤ ਰਹੇ ਦੋ ਨੌਜਵਾਨਾਂ ਦੀ ਨਕੋਦਰ ਨੇੜੇ ਸੜਕ ’ਤੇ ਆਏ ਅਵਾਰਾ ਪਸ਼ੂ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਿਟੀ ਥਾਣਾ ਮੁਖੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਪਾਰਸ ਉਰਫ਼ ਮੰਨੀ (19) ਪੁੱਤਰ ਸ਼ਿੰਦਾ ਸਿੰਘ ਵਾਸੀ ਪਿੰਡ ਝੁਗੇ ਕਿਸ਼ੋਰ ਸਿੰਘ ਅਤੇ ਗੁਰਵਿੰਦਰ ਸਿੰਘ ਉਰਫ਼ ਬੱਬੂ (18) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਸਾਹਨ ਕੇ, ਦੋਵੇਂ ਥਾਣਾ ਮਮਦੋਟ, ਜ਼ਿਲਾ ਫਿਰੋਜ਼ਪੁਰ ਵਜੋਂ ਹੋਈ ਹੈ।