Jalandhar ਵੱਡੀ ਵਾਰਦਾਤ ਨਾਲ ਦਹਿਲਿਆ , ਨੌਜਵਾਨ ਦਾ ਬੇਰਹਿਮੀ ਨਾਲ Murder

Jalandhar ਵੱਡੀ ਵਾਰਦਾਤ ਨਾਲ ਦਹਿਲਿਆ , ਨੌਜਵਾਨ ਦਾ ਬੇਰਹਿਮੀ ਨਾਲ Murder

ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਭਾਰਗੋਂ ਕੈਂਪ ਵਿਚ ਦੇਰ ਰਾਤ ਕੁੱਝ ਨੌਜਵਾਨਾਂ ਨੇ ਦੋ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿਤਾ। ਇਕ ਨੌਜਵਾਨ ਦੇ ਦਿਲ ਵਿਚ ਕੈਂਚੀਆਂ ਨਾਲ ਕਈ ਵਾਰ ਕੀਤੇ ਗਏ, ਜਿਸ ਨਾਲ ਉਸ ਦੀ ਮੌਤ ਹੋ ਗਈ। ਉਥੇ ਹੀ ਦੂਜੇ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕਤਲ ਕੀਤਾ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਕੈਂਪ ਦੇ ਰਹਿਣ ਵਾਲੇ ਵਰੁਣ ਦੇ ਰੂਪ ਵਿਚ ਹੋਈ ਹੈ ਅਤੇ ਦੂਜਾ ਨੌਜਵਾਨ ਵਿਸ਼ਾਲ ਪੁੱਤਰ ਘੁੰਘਰੀ ਵੀ ਉਥੋਂ ਦਾ ਹੀ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਜ਼ਖ਼ਮੀ ਨੌਜਵਾਨ ਮ੍ਰਿਤਕ ਦੀ ਭੂਆ ਦਾ ਮੁੰਡਾ ਹੈ। ਕਤਲ ਦੀ ਵਜ੍ਹਾ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਨੌਜਵਾਨ ਵਿਸ਼ਾਲ ਨੂੰ 100 ਤੋਂ ਵੱਧ ਟਾਂਕੇ ਲੱਗੇ ਹਨ। ਸੂਚਨਾ ਦੇ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।