ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ

ਇਥੋ ਨੇੜਲੇ ਪਿੰਡ ਜਲਵੇੜਾ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਤਮ ਸਿੰਘ ਦੀਆਂ 2 ਵਾਰ ਫਸਲਾ ਖਰਾਬ ਹੋਣ ਕਾਰਨ ਉਸਦੇ 'ਤੇ ਕਾਫੀ ਕਰਜ਼ਾ ਹੋ ਗਿਆ ਸੀ। ਜਿਸ ਤੋਂ ਤੰਗ ਆ ਕੇ ਉਤਮ ਸਿੰਘ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ।