ਸ੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ, ਸ਼ੇਅਰ ਕੀਤੀਆਂ ਤਸਵੀਰਾਂ

ਸ੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ, ਸ਼ੇਅਰ ਕੀਤੀਆਂ ਤਸਵੀਰਾਂ

ਜਸਬੀਰ ਜੱਸੀ ਆਪਣੇ ਸਮੇਂ ‘ਚ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਕਈ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇੰਨੀਂ ਦਿਨੀਂ ਜੱਸੀ ਪੰਜਾਬੀ ਇੰਡਸਟਰੀ ‘ਚ ਘੱਟ ਐਕਟਿਵ ਹਨ, ਪਰ ਉਹ ਸੋਸ਼ਲ ਮੀਡੀਆ ‘ਤੇ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਜਸਬੀਰ ਜੱਸੀ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਨਾਲ ਜ਼ਰੂਰ ਸ਼ੇਅਰ ਕਰਦੇ ਹਨ।

ਜਸਬੀਰ ਜੱਸੀ ਨੇ ਆਪਣੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਨਜ਼ਰ ਆ ਰਹੇ ਹਨ। ਜਸਬੀਰ ਜੱਸੀ ਕਾਫੀ ਜ਼ਿਆਦਾ ਧਾਰਮਿਕ ਹਨ, ਉਹ ਅਕਸਰ ਗੁਰਬਾਣੀ ਦਾ ਸ਼ਬਦ ਗਾਇਨ ਕਰਦੇ ਆਪਣੀਆਂ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਜਸਬੀਰ ਜੱਸੀ 90 ਦੇ ਦਹਾਕਿਆਂ ‘ਚ ਟੌਪ ਦੇ ਸਿੰਗਰ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।

ਉਨ੍ਹਾਂ ਦਾ ਗਾਇਆ ਗਾਣਾ ‘ਦਿਲ ਲੈ ਗਈ ਕੁੜੀ ਗੁਜਰਾਤ ਦੀ’ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਹਾਲ ਹੀ ‘ਚ ਜਸਬੀਰ ਜੱਸੀ ਮੁੰਬਈ ਵਿੱਚ ਸਨ। ਇੱਥੇ ਉਹ ਬਾਲੀਵੁੱਡ ਸੰਗੀਤਕਾਰ ਸਲੀਮ ਮਰਚੈਂਟ ਦੇ ਸਟੂਡੀਓ ‘ਚ ਨਜ਼ਰ ਆਏ ਸੀ। ਫੈਨਸ ਨੂੰ ਜਲਦ ਹੀ ਜਸਬੀਰ ਜੱਸੀ ਦਾ ਨਵਾਂ ਗਾਣਾ ਸੁਣਨ ਨੂੰ ਮਿਲ ਸਕਦਾ ਹੈ।