- Updated: August 21, 2026 12:35 PM
ਪੰਜਾਬ ਵਿਚ ਕੌਮੀ ਇਨਸਾਫ ਮੋਰਚੇ ਵੱਲੋਂ ਵੱਖ-ਵੱਖ ਥਾਵਾਂ ‘ਤੇ ਧਰਨੇ, ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ। ਅੱਜ ਵੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਾਈਵੇ ਬੰਦ ਕੀਤੇ ਜਾਣ ਕਰਕੇ ਬੱਸ, ਆਟੋ ਤੇ ਟੈਕਸੀ ‘ਤੇ ਅਸਰ ਪਵੇਗਾ। ਮੋਰਚੇ ਨੇ ਬੰਦ ਦੌਰਾਨ ਰੇਲਵੇ ਟ੍ਰੈਕ ਵੀ ਜਾਮ ਕਰਨ ਦਾ ਐਲਾਨ ਕੀਤਾ ਹੈ। ਆਮ ਲੋਕਾਂ ਲਈ ਵੀ ਦਿੱਕਤ ਦੇਖਣ ਨੂੰ ਮਿਲ ਸਕਦੀ ਹੈ।
ਕੌਮੀ ਇਨਸਾਫ਼ ਮੋਰਚੇ ਦੇ ਹੱਕ ‘ਚ ਜਸਬੀਰ ਜੱਸੀ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੋਰਚੇ ਵੱਲੋਂ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਜਾ ਰਹੀ ਮੰਗ। ਸਾਰਿਆਂ ਨੂੰ ਮੇਰੀ ਅਪੀਲ ਹੈ ਕਿ ਸ਼ਾਂਤੀਪੂਰਵਕ ਪੰਜਾਬ ਬੰਦ ਦਾ ਸਮਰਥਨ ਕੀਤਾ ਜਾਵੇ। ਸਰਕਾਰਾਂ ਨੂੰ ਵੀ ਬੇਨਤੀ ਹੈ ਕਿ ਅਣਮਨੁੱਖੀ ਵਿਵਹਾਰ ਖਿਲਾਫ਼ ਚੁੱਕੀ ਜਾ ਰਹੀ ਆਵਾਜ਼ ਵੱਲ ਗੌਰ ਕੀਤੀ ਜਾਵੇ। ਮੇਰੀ ਬੇਨਤੀ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਤੇ ਮਨੁੱਖਤਾ ਦੀ ਸੇਵਾ ਕੀਤੀ ਜਾਵੇ।