PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ: ਲੱਖਾਂ ਲੋਕਾਂ ਦੀ ਸ਼ਮੂਲੀਅਤ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ: ਲੱਖਾਂ ਲੋਕਾਂ ਦੀ ਸ਼ਮੂਲੀਅਤ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੋਂ ਲੱਖਾਂ ਲੋਕ ਇਸ ਮੈਗਾ ਸਮਾਗਮ ਵਿੱਚ ਸ਼ਾਮਲ ਹੋਏ ਹਨ। ਇਸ ਇਕੱਠ ਦਾ ਮੁੱਖ ਆਕਰਸ਼ਣ ਇਸਦਾ ਸਟੇਜ ਹੈ, ਜਿਸਨੂੰ ਸ਼ਹੀਦ ਭਗਤ ਸਿੰਘ ਦੇ ਘਰ ਵਰਗਾ ਬਣਾਇਆ ਗਿਆ ਹੈ। ਸ਼ਿਰਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ। ਉਨ੍ਹਾਂ ਦੇ ਨਾਲ ਮਨੀਸ਼ ਸਿਸੋਦੀਆ ਵੀ ਪ੍ਰੋਗਰਾਮ ਵੇਖਣ ਲਈ ਸ਼ਾਮਲ ਹੋਏ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਟੇਜ ‘ਤੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਇੱਕ ਇਨਕਲਾਬ ਭਗਤ ਸਿੰਘ ਨੇ ਜਨਮ ਲਿਆ ਸੀ, ਉਨ੍ਹਾਂ ਦੀ ਕੁਰਬਾਨੀ ਨੂੰ ਮੈਂ ਸਿਜਦਾ ਕਰਦਾ ਹਾਂ। ਉਨ੍ਹਾਂ ਕਿਹਾ ਕਿ “ਜਿਹੜੇ ਵਤਨ ਦੀ ਜ਼ਮੀਨ ਨੂੰ ਮਹਿਬੂਬ ਬਣਾਉਂਦੇ, ਓਨ੍ਹਾਂ ਦੇ ਨਾਂ ‘ਤੇ ਹੀ ਮੇਲੇ ਲੱਗਦੇ”। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਇਨਕਲਾਬ ਦੇ ਦੀਵੇ ਨੂੰ ਕਦੇ ਬੁਝਣ ਨਹੀਂ ਦੇਣਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦੇਣਾ ਚਾਹੀਦਾ ਹੈ।

Image

ਇਸ ਸਮਾਗਮ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਪੂਰੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ ਹੀ ਅੰਦਰ ਜਾਣ ਦੀ ਇਜਾਜ਼ਤ ਹੈ। ਕਾਲੇ ਕੱਪੜਿਆਂ ਦੀ ਵੀ ਮਨਾਹੀ ਹੈ। ਪ੍ਰਸਿੱਧ ਕਲਾਕਾਰਾਂ ਨੇ ਦੇਸ਼ ਭਗਤੀ ਦੇ ਨਾਟਕ ਪੇਸ਼ ਕੀਤੇ ਹਨ।

ਇਸ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਖਾਸ ਤੌਰ ‘ਤੇ ਪੀਲੇ ਕੱਪੜੇ, ਪੀਲਾ ਕੁੜਤਾ-ਪਜਾਮਾ ਅਤੇ ਪੀਲੀ ਪੱਗ ਪਾਉਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਪੂਰਾ ਮੈਦਾਨ ਬਸੰਤੀ ਰੰਗਾਂ ਵਿੱਚ ਰੰਗਿਆ ਦਿਖਾਈ ਦੇਵੇ। ਪ੍ਰਸਿੱਧ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਕੁਲਵਿੰਦਰ ਬਿੱਲਾ, ਬਸੰਤ ਕੌਰ ਅਤੇ ਪਰੀ ਪੰਧੇਰ ਦੇ ਨਾਲ ਵੀ ਇਸ ਸਮਾਗਮ ਵਿੱਚ ਪ੍ਰਦਰਸ਼ਨ ਕਰਨਗੇ।