ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਣਾਈ ਧਾਰਮਿਕ ਸਜ਼ਾ

ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਣਾਈ ਧਾਰਮਿਕ ਸਜ਼ਾ

ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 5 ਸਿੱਖ ਸਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਕ ਇਕਬਾਲ ਸਿੰਘ ਦੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਅਤੇ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਲੱਗੇ ਹਨ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਨੂੰ  ਆਪਣਾ ਗੁਨਾਹ ਕਬੂਲ ਕਰਨ ਬਾਰੇ ਪੁੱਛਿਆ ਜਿਸ 'ਤੇ ਇਕਬਾਲ ਸਿੰਘ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ।

ਇਸ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਕਬਾਲ ਸਿੰਘ ਨੂੰ ਧਾਰਮਿਕ ਸਜ਼ਾ ਸੁਣਾਈ। ਜਿਸ 'ਤੇ ਜਥੇਦਾਰ ਨੇ ਉਨ੍ਹਾਂ ਨੂੰ ਕਿਹਾ ਕਿ 11 ਦਿਨ ਲਗਾਤਾਰ ਜਪੁਜੀ ਸਾਹਿਬ ਦਾ ਪਾਠ ਕਰਨੇ ਹੋਣਗੇ। ਇਸ ਤੋਂ ਇਲਾਵਾ ਕਿਸੇ ਵੀ ਗੁਰਦੁਆਰਾ ਸਾਹਿਬ 'ਚ 1 ਘੰਟਾ ਕੀਰਤਨ ਸਰਵਣ ਕਰਨਾ ਪਵੇਗਾ ਅਤੇ ਕੀਰਤਨ ਮਗਰੋਂ 500 ਰੁਪਏ ਦੀ ਕੜਾਹ ਪ੍ਰਸਾਦਿ ਦੀ ਦੇਗ ਕਰਵਾਈ ਜਾਵੇ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ 'ਚ ਜੋੜੇ ਅਤੇ ਬਰਤਣ ਸਾਫ਼ ਦੀ ਸੇਵਾ ਲਗਾਈ।