ਝਾਰਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ ਚੰਪਾਈ ਸੋਰੇਨ ,CM ਹੇਮੰਤ ਸੋਰੇਨ ਨੇ ਦਿੱਤਾ ਅਸਤੀਫ਼ਾ

ਝਾਰਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ ਚੰਪਾਈ ਸੋਰੇਨ ,CM ਹੇਮੰਤ ਸੋਰੇਨ ਨੇ ਦਿੱਤਾ ਅਸਤੀਫ਼ਾ

ਇਸ ਸਮੇਂ ਦੀ ਸਭ ਤੋਂ ਵੱਡੀ ਖ਼ਬਰ ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੁੱਛਗਿੱਛ ਤੋਂ ਬਾਅਦ ਮੁੱਖ ਮੰਤਰੀ ਹੇਮੰਤ ਸੋਰੇਨ ਰਾਜ ਭਵਨ ਪਹੁੰਚੇ। ਹੇਮੰਤ ਸੋਰੇਨ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਰਾਜਪਾਲ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਵੀ ਕਰ ਲਿਆ ਹੈ। ਹੇਮੰਤ ਸੋਰੇਨ ਤੋਂ ਬਾਅਦ ਚੰਪਾਈ ਸੋਰੇਨ ਝਾਰਖੰਡ ਦੇ ਅਗਲੇ ਮੁੱਖ ਮੰਤਰੀ ਹੋਣਗੇ।

ਚੰਪਾਈ ਸੋਰੇਨ ਨੂੰ ਝਾਰਖੰਡ ਮੁਕਤੀ ਮੋਰਚਾ (ਜੇ.ਐੱਮ.ਐੱਮ.) ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਚੰਪਾਈ ਸੋਰੇਨ ਨੂੰ ਝਾਰਖੰਡ ਵਿਚ 'ਟਾਈਗਰ' ਵਜੋਂ ਵੀ ਜਾਣਿਆ ਜਾਂਦਾ ਹੈ। ਮੰਤਰੀ ਬੰਨਾ ਗੁਪਤਾ ਨੇ ਕਿਹਾ, 'ਹੇਮੰਤ ਸੋਰੇਨ ਦੀ ਪਤਨੀ ਕਲਪਨਾ ਸੋਰੇਨ ਨੂੰ ਮੁੱਖ ਮੰਤਰੀ ਬਣਾਏ ਜਾਣ ਬਾਰੇ ਮੀਡੀਆ 'ਚ ਛਪੀ ਖ਼ਬਰ ਕਾਲਪਨਿਕ ਸੀ।'