ਪਟਿਆਲਾ ''ਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਕੌਂਸਲਰ AAP ਵਿਚ ਹੋਏ ਸ਼ਾਮਲ

ਪਟਿਆਲਾ ''ਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਕੌਂਸਲਰ AAP ਵਿਚ ਹੋਏ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਪਟਿਆਲਾ ਵਿਚ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਸਣੇ ਕਈ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।

ਉਨ੍ਹਾਂ ਦੇ ਨਾਲ ਹੀ ਜਸਪਾਲ ਕਲਿਆਣ ਸਣੇ ਹੋਰ 2 ਸਾਬਕਾ ਕੌਂਸਲਰ ਵੀ ‘ਆਪ’ ਵਿਚ ਸ਼ਾਮਲ ਹੋਏ ਹਨ। ਇਨ੍ਹਾਂ ਆਗੂਆਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਅਜੀਤਪਾਲ ਕੋਹਲੀ ਵੀ ਮੌਜੂਦ ਰਹੇ।