ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਹੋਏਗੀ ਖ਼ਤਮ

ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਹੋਏਗੀ ਖ਼ਤਮ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਕੱਲ੍ਹ ਖ਼ਤਮ ਹੋ ਰਹੀ ਹੈ, ਉਨ੍ਹਾਂ ਨੂੰ ਕੱਲ੍ਹ ਮੋਹਾਲੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਬੈਰਕ ਬਦਲਣ ਲਈ ਪਟੀਸ਼ਨ ਵੀ ਦਾਇਰ ਕੀਤੀ ਹੈ, ਜਿਸ 'ਤੇ ਕੱਲ੍ਹ ਸੁਣਵਾਈ ਹੋਈ ਸੀ ਅਤੇ ਇਸ 'ਤੇ ਸੁਣਵਾਈ ਹੁਣ 22 ਜੁਲਾਈ ਨੂੰ ਹੋਵੇਗੀ।  ਇਹੀ ਮਾਮਲਾ ਹਾਈ ਕੋਰਟ ਵਿੱਚ ਵੀ ਪਹੁੰਚ ਗਿਆ ਹੈ ਅਤੇ ਹਾਈ ਕੋਰਟ ਵਿੱਚ ਸੁਣਵਾਈ 29 ਜੁਲਾਈ ਨੂੰ ਹੋਵੇਗੀ। ਦੱਸ ਦੇਈਏ ਕਿ ਉਨ੍ਹਾਂ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।