- Updated: April 12, 2024 05:56 PM
ਲੋਕ ਸਭਾ ਚੋਣਾਂ ਤੋਂ ਪਹਿਲਾਂ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂ ਜਸਟਿਸ ਜੋਰਾ ਸਿੰਘ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ।
ਉਹ ਫਰੀਦਕੋਟ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ। ਇਸ ਦੀ ਪੁਸ਼ਟੀ ਉਨ੍ਹਾਂ ਨੇ ਇਕ ਮੀਡੀਆ ਅਦਾਰੇ ਨਾਲ ਗੱਲ ਕਰਦਿਆਂ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਅਜੇ ਵੀ ਆਮ ਆਦਮੀ ਪਾਰਟੀ ਵਿਚ ਹਨ ਅਤੇ ਉਨ੍ਹਾਂ ਨੇ ਪਾਰਟੀ ਨਹੀਂ ਛੱਡੀ ਹੈ।
ਆਮ ਆਦਮੀ ਪਾਰਟੀ ਨੇ ਫਰੀਦਕੋਟ ਤੋਂ ਅਦਾਕਾਰ ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨਿਆ ਹੈ। ਦੱਸ ਦੇਈਏ ਕਿ 2019 ਦੀਆਂ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਜਲੰਧਰ ਹਲਕੇ ਤੋਂ ਉਮੀਦਵਾਰ ਐਲਾਨਿਆ ਸੀ।