- Updated: March 14, 2026 05:03 PM
ਪੰਜਾਬੀ ਖੇਡ ਜਗਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਇਥੇ ਕੌਮਾਂਤਰੀ ਕਬੱਡੀ ਖਿਡਾਰੀ ਬਿਕਰਮਜੀਤ ਸਿੰਘ ਉਰਫ ਬਿੱਕਾ ਛੀਨਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਬਿਕਰਮਜੀਤ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਕਬੱਡੀ ਖਿਡਾਰੀਆਂ ਅਤੇ ਕਬੱਡੀ ਖੇਡ ਨਾਲ ਪਿਆਰ ਕਰਨ ਵਾਲੇ ਖੇਡ ਪ੍ਰੇਮੀਆਂ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈl ਜਾਣਕਾਰੀ ਅਨੁਸਾਰ ਅੱਜ ਤੜਕਸਾਰ ਕਬੱਡੀ ਖਿਡਾਰੀ ਬਿਕਰਮਜੀਤ ਸਿੰਘ ਬਿੱਕਾ ਛੀਨਾ ਨੂੰ ਦਿਲ ਦਾ ਦੌਰਾ ਪਿਆ, ਜੋ ਉਨ੍ਹਾਂ ਲਈ ਮੌਤ ਦਾ ਕਾਰਨ ਬਣਿਆl