ਪੰਜਾਬ ਦੇ ਉੱਘੇ ਕਬੱਡੀ ਖਿਡਾਰੀ ਨੇ ਕਰ ਲਈ ਖ਼ੁਦਕੁਸ਼ੀ

ਪੰਜਾਬ ਦੇ ਉੱਘੇ ਕਬੱਡੀ ਖਿਡਾਰੀ ਨੇ ਕਰ ਲਈ ਖ਼ੁਦਕੁਸ਼ੀ

ਬੀਤੇ ਦਿਨੀਂ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਦੇ ਉੱਘੇ ਕਬੱਡੀ ਖਿਡਾਰੀ ਲਖਵੀਰ ਸਿੰਘ ਉਰਫ ਲੱਖੀ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਅਧਿਕਾਰੀਆਂ ਵੱਲੋਂ ਇਸ ਸਬੰਧੀ ਮਾਮਲੇ ਦੀ ਜਾਂਚ ਤੋਂ ਬਾਅਦ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਬੱਡੀ ਖਿਡਾਰੀ ਨੇ ਵਿਦੇਸ਼ ਜਾਣ ਲਈ ਜੁਗਰਾਜ ਸਿੰਘ ਉਰਫ ਰਾਜਾ ਉਸ ਦੀ ਮਾਤਾ ਗੁਰਦੇਵ ਕੌਰ ਅਤੇ ਅਮਰਜੀਤ ਕੌਰ ਨੂੰ 25 ਲੱਖ ਰੁਪਏ ਦਿੱਤੇ ਸਨ। ਉਕਤਾਨ ਵੱਲੋਂ ਨਾ ਤਾਂ ਉਸ ਦੇ ਪੈਸੇ ਮੋੜੇ ਗਏ ਅਤੇ ਨਾ ਹੀ ਉਸ ਨੂੰ ਵਿਦੇਸ਼ ਭੇਜਿਆ। 

ਇਸ ਕਾਰਣ ਲਖਵੀਰ ਸਿੰਘ ਉਰਫ ਲੱਖੀ ਕਾਫੀ ਪ੍ਰੇਸ਼ਾਨ ਸੀ, ਜਿਸ ਤੋਂ ਦੁਖੀ ਹੋ ਕੇ ਉਸਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੂਜੇ ਪਾਸੇ ਪੁਲਸ ਅਧਿਕਾਰੀਆਂ ਨੇ ਤਿੰਨਾਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।