ਕਾਨਪੁਰ ਵਿਚ 5 ਜੀਅ ਘਰ ਵਿਚ ਅੱਗ ਲੱਗਣ ਕਾਰਨ ਜ਼ਿੰਦਾ ਸੜੇ 

ਕਾਨਪੁਰ ਵਿਚ 5 ਜੀਅ ਘਰ ਵਿਚ ਅੱਗ ਲੱਗਣ ਕਾਰਨ ਜ਼ਿੰਦਾ ਸੜੇ 

ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਚਮਨਗੰਜ ਥਾਣਾ ਖੇਤਰ ਵਿੱਚ ਇੱਕ ਪੰਜ ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ। ਅੱਗ ਦੀਆਂ ਲਪਟਾਂ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ। ਅੱਗ ਲੱਗਣ ਕਾਰਨ ਇਮਾਰਤ ਵਿੱਚ ਮੌਜੂਦ ਪਤੀ, ਪਤਨੀ ਅਤੇ ਤਿੰਨ ਧੀਆਂ ਦੀ ਮੌਤ ਹੋ ਗਈ। 50 ਤੋਂ ਵੱਧ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ ਹੈ।

ਕਾਨਪੁਰ ਦੇ ਚਮਨਗੰਜ ਥਾਣਾ ਖੇਤਰ ਅਧੀਨ ਆਉਂਦੇ ਗਾਂਧੀਨਗਰ ਖੇਤਰ ਵਿੱਚ ਇੱਕ ਪੰਜ ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਲੱਗਣ ਕਾਰਨ ਇਮਾਰਤ ਵਿੱਚ ਕਈ ਲੋਕ ਫਸ ਗਏ। ਸੂਚਨਾ ਮਿਲਣ' ਤੇ ਫ਼ਾਇਰ ਬ੍ਰਿਗੇਡ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਅੱਗ ਇੰਨੀ ਭਿਆਨਕ ਸੀ ਕਿ ਆਲੇ-ਦੁਆਲੇ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜ ਮੰਜ਼ਿਲਾ ਇਮਾਰਤ ਵਿੱਚ ਇੱਕ ਗ਼ੈਰ-ਕਾਨੂੰਨੀ ਜੁੱਤੀਆਂ ਦੀ ਫ਼ੈਕਟਰੀ ਚੱਲ ਰਹੀ ਸੀ। ਹਾਲਾਂਕਿ, ਖ਼ਬਰ ਲਿਖੇ ਜਾਣ ਤੱਕ, ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।