- Updated: October 09, 2024 03:21 PM
KAP ਸਿਨ੍ਹਾ ਨੂੰ ਪੰਜਾਬ ਦੇ ਨਵੇਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਅਨੁਰਾਗ ਵਰਮਾ ਦੀ ਥਾਂ ਲੈਣਗੇ। KAP ਸਿਨ੍ਹਾ 1992 ਬੈਚ ਦੇ ਆਈ.ਏ.ਐੱਸ. ਅਫ਼ਸਰ ਹਨ। ਉਨ੍ਹਾਂ ਨੂੰ ਪੰਜਾਬ ਦੇ ਮੁੱਖ ਸਕੱਤਰ ਤੋਂ ਇਲਾਵਾ ਪ੍ਰਸੋਨਲ, ਆਫ਼ਤ ਪ੍ਰਬੰਧਨ ਅਤੇ ਵਿਜੀਲੈਂਸ ਦੇ ਮੁੱਖ ਸਕੱਤਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਦੂਜੇ ਪਾਸੇ ਮੌਜੂਦਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਰੈਵੇਨਿਊ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਦੇ ਅਡੀਸ਼ਨਲ ਚੀਫ਼ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਅ ਨਾਲ ਲਾਗੂ ਹੋ ਗਏ ਹਨ। ਦੱਸ ਦਈਏ ਕਿ ਪੰਜਾਬ ਵਿਚ ਵੱਡੇ ਪੱਧਰ 'ਤੇ ਫੇਰਬਦਲ ਕੀਤੇ ਜਾ ਰਹੇ ਹਨ। ਹਾਲ ਹੀ ਵਿਚ ਪੰਜਾਬ ਸਿਵਲ ਸਕੱਤਰੇਤ ਵਿਚ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਵਿਚ ਵੀ ਫੇਰਬਦਲ ਕੀਤਾ ਗਿਆ ਸੀ।