- Updated: August 12, 2026 03:19 PM
ਕਪੂਰਥਲਾ ਦੇ ਪਿੰਡ ਪਰਵੇਜ਼ ਨਗਰ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਤੇਲ ਨਾਲ ਭਰੇ ਟੈਂਕਰ ਅਤੇ ਸਵਿੱਫਟ ਕਾਰ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਸਵਿੱਫਟ ਕਾਰ ਦੇ ਪਰਖੱਚੇ ਉੱਡ ਗਏ ਅਤੇ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਹਾਦਸੇ ਵਿੱਚ ਕਾਰ ਸਵਾਰ ਮਹਿਲਾ ਅਤੇ ਪੁਰਸ਼ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਗਨੀਮਤ ਰਹੀ ਕਿ ਇਸ ਭਿਆਨਕ ਟੱਕਰ ਦੇ ਬਾਵਜੂਦ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਦਸੇ ਕਾਰਨ ਸੜਕ 'ਤੇ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਹੋਈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।