ਇੰਗਲੈਂਡ ''ਚ ਕਪੂਰਥਲਾ ਦੀ ਹਰਕਮਲ ਕੌਰ  ਪੁਲਸ ਵਿਭਾਗ ’ਚ ਅਫ਼ਸਰ ਵਜੋਂ ਹੋਈ ਸ਼ਾਮਲ। 

ਇੰਗਲੈਂਡ ''ਚ ਕਪੂਰਥਲਾ ਦੀ ਹਰਕਮਲ ਕੌਰ  ਪੁਲਸ ਵਿਭਾਗ ’ਚ ਅਫ਼ਸਰ ਵਜੋਂ ਹੋਈ ਸ਼ਾਮਲ। 

ਵਿਦੇਸ਼ੀ ਧਰਤੀ ’ਤੇ ਪਰਿਵਾਰ ਦੀ ਰੋਜ਼ੀ-ਰੋਟੀ ਕਮਾਉਣ ਲਈ ਪੰਜਾਬ ਤੋਂ ਹਜਾਰਾਂ ਦੀ ਗਿਣਤੀ ’ਚ ਬਾਹਰਲੇ ਮੁਲਕਾਂ ’ਚ ਗਏ ਪੰਜਾਬੀਆਂ ਨੇ ਅਨੇਕਾਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਪੰਜਾਬੀਆਂ ਨੇ ਜਿੱਥੇ ਵਿਦੇਸ਼ ’ਚ ਆਪਣੇ ਵੱਡੇ-ਵੱਡੇ ਰੁਜ਼ਗਾਰ ਸਥਾਪਤ ਕਰਕੇ ਵੱਡੇ ਮੁਕਾਮ ਹਾਸਲ ਕੀਤੇ ਅਤੇ ਰਾਜਨੀਤੀ ’ਚ ਆਪਣਾ ਲੋਹਾ ਮਨਵਾਇਆ, ਉਥੇ ਹੀ ਵਿਦੇਸ਼ਾਂ ’ਚ ਵੱਡੇ-ਵੱਡੇ ਪ੍ਰਸ਼ਾਸਨਿਕ ਅਹੁਦਿਆਂ ਦੀ ਵੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਇਸ ਦੀ ਤਾਜ਼ਾ ਉਦਾਹਰਣ ਪਿੰਡ ਲੱਖਣ ਕਲਾਂ ਦੀ ਧੀ ਨੇ ਪੁਲਸ ਵਿਭਾਗ ’ਚ ਅਫ਼ਸਰ ਵਜੋਂ ਸ਼ਾਮਲ ਹੋ ਕੇ ਦਿੱਤੀ ਹੈ। ਕਪੂਰਥਲਾ ਦੀ ਰਹਿਣ ਵਾਲੀ ਹਰਕਮਲ ਕੌਰ ਇੰਗਲੈਂਡ ਦੀ ਪੁਲਸ ਵਿਚ ਭਰਤੀ ਹੋਈ ਹੈ। ਹਰਕਮਲ ਕੌਰ ਕਮਿਊਨਿਟੀ ਸਪੋਰਟ ਅਫ਼ਸਰ ਬਣੀ ਹੈ। 

ਜਾਣਕਾਰੀ ਮੁਤਾਬਕ ਕਪੂਰਥਲਾ ਦੇ ਪਿੰਡ ਲੱਖਣ ਕਲਾਂ ਦੇ ਝੰਡੇਰ ਪਰਿਵਾਰ ਵਿੱਚੋਂ ਸ਼ਿੰਗਾਰਾ ਸਿੰਘ ਦੇ ਪੁੱਤਰ ਮੁਖਤਿਆਰ ਸਿੰਘ ਦੀ ਬੇਟੀ ਹਰਕਮਲ ਕੌਰ ਨੇ ਇੰਗਲੈਂਡ ਦੀ ਧਰਤੀ ’ਤੇ ਉੱਚ ਵਿਦਿਆ ਹਾਸਲ ਕਰਕੇ ਯੂ. ਕੇ. ਦੀ ਇਮਾਨਦਾਰ ਪੁਲਸ ਵਿੱਚ ਇਕ ਪੁਲਸ ਅਫ਼ਸਰ ਹੋਣ ਦੀ ਜ਼ਿੰਮੇਵਾਰੀ ਸੰਭਾਲ ਕੇ ਜਿੱਥੇ ਆਪਣੇ ਸੂਬੇ, ਜ਼ਿਲ੍ਹੇ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ, ਉਥੇ ਹੀ ਆਪਣੀ ਝੰਡੇਰ ਪਰਿਵਾਰ ਦਾ ਨਾਮ ਵੀ ਉੱਚਾ ਕੀਤਾ ਹੈ।