ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਵ. ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਐਲਾਨਿਆ ਉਮੀਦਵਾਰ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਵ. ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਐਲਾਨਿਆ ਉਮੀਦਵਾਰ

ਜਲੰਧਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਹਾਲਾਂਕਿ ਜਲੰਧਰ ਲੋਕ ਸਭਾ ਹਲਕੇ ’ਤੇ ਹੋਣ ਵਾਲੀ ਜ਼ਿਮਨੀ ਚੋਣ ਦਾ ਤਾਰੀਖ਼ ਦਾ ਐਲਾਨ ਚੋਣ ਕਮਿਸ਼ਨ ਵਲੋਂ ਨਹੀਂ ਕੀਤਾ ਗਿਆ ਹੈ ਪਰ ਇਸ ਐਲਾਨ ਤੋਂ ਪਹਿਲਾਂ ਹੀ ਕਾਂਗਰਸ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕਰਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਾ ਦਿੱਤਾ ਹੈ। 

                        Image

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਲੰਘੀਂ 14 ਜਨਵਰੀ ਨੂੰ ਉਸ ਸਮੇਂ ਦੇਹਾਂਤ ਹੋ ਗਿਆ ਸੀ ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਦਸਤੇ ਵਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਤੋਂ ਬਾਅਦ ਖਾਲ੍ਹੀ ਹੋਈ ਜਲੰਧਰ ਲੋਕ ਸਭਾ ਸੀਟ ’ਤੇ ਭਾਵੇਂ ਅਜੇ ਤਕ ਚੋਣ ਕਮਿਸ਼ਨ ਵਲੋਂ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਕਾਂਗਰਸ ਨੇ ਇਥੇ ਆਪਣਾ ਉਮੀਦਵਾਰ ਉਤਾਰ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਾ ਦਿੱਤਾ ਹੈ।