ਪੰਜਾਬੀ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਕੀਤਾ ਗਿਆ ਗ੍ਰਿਫ਼ਤਾਰ। 

ਪੰਜਾਬੀ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਕੀਤਾ ਗਿਆ ਗ੍ਰਿਫ਼ਤਾਰ। 

ਪੰਜਾਬੀ ਸੰਗੀਤ ਜਗਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ AGTF ਦੀ ਟੀਮ ਵੱਲੋਂ ਪ੍ਰਸਿੱਧ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਇਹ ਗ੍ਰਿਫ਼ਤਾਰੀ ਪਟਿਆਲਾ ਤੋਂ ਕੀਤੀ ਗਈ ਹੈ। ਬੀਤੇ ਕੁਝ ਹਫ਼ਤੇ ਪਹਿਲਾਂ ਹੀ ਗਾਇਕ ਕਰਨ ਔਜਲਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ, ਜਿਸ 'ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਨਾਮਜਦ ਅਨਮੋਲ ਬਿਸ਼ਨੋਈ ਨਜ਼ਰ ਆਇਆ ਸੀ। ਇਸ ਵਾਇਰਲ ਵੀਡੀਓ 'ਚ ਭਗੌੜਾ ਅਨਮੋਲ ਬਿਸ਼ਨੋਈ, ਜੋ ਕਿ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੈ, ਉਹ ਕਰਨ ਔਜਲਾ ਨਾਲ ਸਟੇਜ 'ਤੇ ਨੱਚਦਾ ਹੋਇਆ ਨਜ਼ਰ ਆਇਆ ਸੀ।

                     Image

ਜਿਵੇਂ ਹੀ ਇਹ ਵੀਡੀਓ ਵਾਇਰਲ ਹੋਈ ਅਤੇ ਨਾਲ ਹੀ ਕਰਨ ਔਜਲਾ ਵਿਵਾਦਾਂ 'ਚ ਘਿਰ ਗਏ। ਹਾਲਾਂਕਿ ਇਸ ਤੋਂ ਬਾਅਦ ਕਰਨ ਔਜਲਾ ਨੇ ਆਪਣਾ ਪੱਖ ਸੋਸ਼ਲ ਮੀਡੀਆ 'ਤੇ ਲੋਕਾਂ ਨਾਲ ਸਾਂਝਾ ਕੀਤਾ ਸੀ। ਕੈਲੀਫੋਰਨੀਆ 'ਚ ਇਸ ਪ੍ਰੋਗਰਾਮ 'ਚ ਅਨਮੋਲ ਬਿਸ਼ਨੋਈ ਦੀ ਸ਼ਮੂਲੀਅਤ ਨੂੰ ਲੈ ਕੇ ਪੰਜਾਬੀ ਗਾਇਕ ਕਰਨ ਔਜਲਾ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਸੀ। ਗਾਇਕ ਕਰਨ ਨੇ ਦੱਸਿਆ ਕਿ ਉਹ 16 ਅਪ੍ਰੈਲ ਦਿਨ ਐਤਵਾਰ ਨੂੰ ਇੱਕ ਵਿਆਹ ਸਮਾਗਮ 'ਚ ਪਰਫਾਰਮ ਕਰਨ ਲਈ ਅਮਰੀਕਾ ਗਿਆ ਸੀ ਅਤੇ ਉਸ ਨੂੰ ਇਸ ਗੱਲ ਦਾ ਕੋਈ ਪਤਾ ਨਹੀਂ ਸੀ ਕਿ ਇਸ ਸਮਾਗਮ 'ਚ ਕੌਣ-ਕੌਣ ਸ਼ਾਮਲ ਹੋ ਰਿਹਾ ਹੈ। ਕਰਨ ਔਜਲਾ ਦੇ ਇਸ ਸਪੱਸ਼ਟੀਕਰਨ ਤੋਂ ਬਾਅਦ ਮੈਨੇਜਰ ਸ਼ਾਰਪੀ ਘੁੰਮਣ ਵਿਵਾਦਾਂ 'ਚ ਘਿਰ ਗਿਆ ਕਿਉਂਕਿ ਇਸ ਸ਼ੋਅ ਨੂੰ ਉਸ ਨੇ ਬੁੱਕ ਕੀਤਾ ਸੀ। ਇਸੇ ਕਰਕੇ ਸ਼ਾਰਪੀ ਘੁੰਮਣ ਦੀ ਗ੍ਰਿਫ਼ਤਾਰੀ ਹੋਈ ਹੈ ਤਾਂ ਕਿ ਮੂਸੇਵਾਲਾ ਕੇਸ 'ਚ ਕੋਈ ਪੁਖਤਾ ਜਾਣਕਾਰੀ ਹਾਸਲ ਹੋ ਸਕੇ।

                                       Image

ਦੱਸਿਆ ਜਾਂਦਾ ਹੈ ਕਿ ਗੈਂਗਸਟਰ ਅਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ ਲਾਰੈਂਸ ਬਿਸ਼ਨੋਈ ਨੇ ਇਸ ਦੌਰਾਨ ਆਪਣੇ ਭਰਾ ਅਨਮੋਲ ਨੂੰ ਅਮਰੀਕਾ ਭੇਜਣ ਦੀ ਯੋਜਨਾ ਬਣਾਈ ਸੀ। ਉਸ ਨੇ ਆਪਣੇ ਭਰਾ ਨੂੰ ਫਰਜ਼ੀ ਪਾਸਪੋਰਟ ਰਾਹੀਂ ਅਮਰੀਕਾ ਭੇਜਿਆ ਸੀ।