- Updated: May 02, 2023 12:15 PM
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਸਿੰਘ ਕਟਾਰੂਚੱਕ ਵੱਲੋਂ ਕੋਈ ਅਸਤੀਫਾ ਨਹੀਂ ਮਿਲਿਆ ਹੈ। ਉਹ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਕਟਾਰੂਚੁੱਕ ਦਾ ਅਸਤੀਫਾ ਲੈਣ ਦੀ ਗੱਲ ਕਰ ਰਹੇ ਹਨ, ਮੈਨੂੰ ਲੱਗਦਾ ਹੈ ਕਿ ਕਟਾਰੂਚੁੱਕ ਨੇ ਆਪਣਾ ਅਸਤੀਫਾ ਉਨ੍ਹਾਂ ਨੂੰ ਦੇ ਦਿੱਤਾ ਹੈ, ਪਰ ਉਨ੍ਹਾਂ ਨੇ ਮੈਨੂੰ ਨਹੀਂ ਭੇਜਿਆ। ਮੁੱਖ ਮੰਤਰੀ ਨੇ ਕਿਹਾ ਕਿ ਸੁਖਪਾਲ ਖਹਿਰਾ, ਮਨਜਿੰਦਰ ਸਿਰਸਾ ਅਤੇ ਬਿਕਰਮ ਮਜੀਠੀਆ ਕੋਲ ਕੋਈ ਮੁੱਦਾ ਨਹੀਂ ਹੈ। ਉਹ ਰੋਜ਼ਾਨਾ ਇੱਕ ਦੂਜੇ ਨਾਲ ਗੱਲ ਕਰਦੇ ਹਨ ਅਤੇ ਇਸੇ ਤਰ੍ਹਾਂ ਦੇ ਨਿੱਜੀ ਹਮਲੇ ਕਰਨ ਦੀ ਸਾਜ਼ਿਸ਼ ਰਚਦੇ ਹਨ।ਕਈ ਵਾਰ ਜਦੋਂ ਗੱਲਬਾਤ ਨਹੀਂ ਹੁੰਦੀ ਹੈ ਤਾਂ ਦੋਵੇਂ ਇੱਕੋ ਮੁੱਦੇ 'ਤੇ ਬੋਲਣਾ ਸ਼ੁਰੂ ਕਰ ਦਿੰਦੇ ਹਨ।
ਧਿਆਨ ਯੋਗ ਹੈ ਕਿ ਬੀਤੇ ਕੱਲ੍ਹ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਕੁਝ ਅਸ਼ਲੀਲ ਵੀਡੀਓ ਭੇਜ ਕੇ ਇਸ ਦੀ ਜਾਂਚ ਕਰਕੇ ਉਸ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਸੀ, ਜਿਸ 'ਤੇ ਮਨਜਿੰਦਰ ਸਿਰਸਾ ਨੇ ਟਵੀਟ ਕਰਕੇ ਕਿਹਾ ਸੀ ਕਿ ਇਹ ਵੀਡੀਓ ਲਾਲਚੰਦ ਕਟਾਰੂਚੱਕ ਦੀਆਂ ਹਨ ਅਤੇ ਅਤੇ ਉਨ੍ਹਾਂ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜ ਦਿੱਤਾ ਹੈ।