- Updated: July 04, 2026 01:05 PM
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ 4 ਜੁਲਾਈ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਮੋਰਚੇ ਵੱਲੋਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਸਰਹਿੰਦ ‘ਚ ਰੇਲਵੇ ਟਰੈਕ ਜਾਮ ਕੀਤੇ ਜਾ ਰਹੇ ਹਨ। ਸਰਹੰਦ ਰੇਲਵੇ ਸਟੇਸ਼ਨ ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂ ਇਸ ਅੰਦੋਲਨ ਵਿਚ ਸ਼ਾਮਲ ਹੋਏ ਹਨ।
ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਲੰਮੇ ਸਮੇਂ ਤੋਂ ਵੱਖ-ਵੱਖ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਸਰਹੰਦ ਰੇਲਵੇ ਸਟੇਸ਼ਨ ‘ਤੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ, ਇਸ ਚੱਕਾ ਜਾਮ ਵਿੱਚ ਸਮੁੱਚੀਆਂ ਕਿਸਾਨ ਜਥੇਬੰਦੀਆਂ, ਤੇ ਸਮੁੱਚੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਸ਼ਮੂਲੀਅਤ ਕੀਤੀ ਤਾਂ ਜੋ ਸਰਕਾਰਾਂ ਨੂੰ ਜਗਾਇਆ ਜਾ ਸਕੇ।
ਇਸ ਮੌਕੇ ਰੇਲ ਰੋਕੋ ਪ੍ਰੋਗਰਾਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਅਤੇ ਗੁਰਿੰਦਰ ਸਿੰਘ ਭੰਗੂ ਅਤੇ ਹੋਰ ਆਗੂਆਂ ਨੇ ਕਿਹਾ ਕਿ ਮੋਹਾਲੀ ਵਿਖੇ ਕੌਮੀ ਇਨਸਾਫ ਮੋਰਚੇ ਵੱਲੋਂ ਲੰਬੇ ਸਮੇਂ ਤੋਂ ਮੋਰਚੇ ਲਗਾ ਕੇ ਬੰਦੀ ਸਿੰਘ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰਾਂ ਦੇ ਕੰਨਾਂ ‘ਤੇ ਜੂੰ ਨਹੀਂ ਸਰਕ ਰਹੀ ਤੇ ਹੁਣ ਰੋਸ ਵਜੋਂ 4 ਜੁਲਾਈ ਨੂੰ ਸਰਹੰਦ ਰੇਲਵੇ ਸਟੇਸ਼ਨ ਤੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਤਾਂ ਜੋ ਸੁੱਤੀ ਪਈ ਰਾਜ ਅਤੇ ਕੇਂਦਰ ਸਰਕਾਰ ਨੂੰ ਜਗਾਇਆ ਜਾ ਸਕੇ।