ਕੇਜਰੀਵਾਲ ਨੇ ਕੇਂਦਰ ਸਰਕਾਰ ''ਤੇ ਹਮਲਾ ਕਰਦੇ ਹੋਏ ਕਿਹਾ ,"ਦਿੱਲੀ ਦੁਨੀਆ ਦੀ ਸਭ ਤੋਂ ਅਸੁਰੱਖਿਅਤ ਰਾਜਧਾਨੀ"

ਕੇਜਰੀਵਾਲ ਨੇ ਕੇਂਦਰ ਸਰਕਾਰ ''ਤੇ ਹਮਲਾ ਕਰਦੇ ਹੋਏ ਕਿਹਾ ,

ਆਮ ਆਦਮੀ ਪਾਰਟੀ (ਆਪ) ਮੁਖੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਕੇਂਦਰ ਦਿੱਲੀ ਵਿਚ ਕਾਨੂੰਨ ਵਿਵਸਥਾ ਯਕੀਨੀ ਕਰਨ ਵਿਚ ਨਾਕਾਮ ਰਿਹਾ ਹੈ। ਪਾਰਟੀ ਦਫ਼ਤਰ ਵਿਚ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਿਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਦਿੱਲੀ 'ਚ ਹਰ ਥਾਂ ਡਰ ਅਤੇ ਅਸੁਰੱਖਿਆ ਦਾ ਮਾਹੌਲ ਹੈ। ਔਰਤਾਂ ਸ਼ਾਮ 7 ਵਜੇ ਤੋਂ ਬਾਅਦ ਘਰੋਂ ਬਾਹਰ ਨਿਕਲਣ 'ਚ ਅਸੁਰੱਖਿਅਤ ਮਹਿਸੂਸ ਕਰਦੀਆਂ ਹਨ ਅਤੇ ਮਾਂ-ਬਾਪ ਆਪਣੀਆਂ ਧੀਆਂ ਦੇ ਬਾਹਰ ਜਾਣ ਨੂੰ ਲੈ ਕੇ ਚਿੰਤਾ ਵਿਚ ਰਹਿੰਦੇ ਹਨ।

ਕੇਜਰੀਵਾਲ ਨੇ ਅੱਗੇ ਦੋਸ਼ ਲਾਇਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੁੰਦੇ ਹੋਏ ਵੀ ਜ਼ਬਰਨ ਵਸੂਲੀ, ਗੋਲੀਬਾਰੀ ਅਤੇ ਅਪਰਾਧ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਕੇਜਰੀਵਾਲ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਗ੍ਰਹਿ ਮੰਤਰਾਲਾ ਨੇ ਦਿੱਲੀ ਨੂੰ ਜ਼ਬਰਨ ਵਸੂਲੀ ਅਤੇ ਹਿੰਸਾ ਦਾ ਅੱਡਾ ਬਣਾ ਦਿੱਤਾ ਹੈ। 

ਕੇਜਰੀਵਾਲ ਨੇ ਆਪਣੇ ਕਾਰਜਕਾਲ ਦੌਰਾਨ ਸਿਹਤ, ਸਿੱਖਿਆ ਅਤੇ ਬਿਜਲੀ ਖੇਤਰ ਵਿਚ 'ਆਪ' ਦੀਆਂ ਪ੍ਰਾਪਤੀਆਂ ਨੂੰ ਗਿਣਵਾਇਆ ਅਤੇ ਲਾਅ ਇਨਫੋਰਸਮੈਂਟ ਦੇ ਮਾੜੇ ਪ੍ਰਬੰਧ ਲਈ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਕਿਹਾ ਕਿ ਦਿੱਲੀ ਪੁਲਸ ਕੇਂਦਰੀ ਗ੍ਰਹਿ ਮੰਤਰਾਲਾ ਅਧੀਨ ਹੈ ਪਰ ਇਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਹੈ। ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਮੌਜੂਦ ਸਨ। ਫਰਵਰੀ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ 'ਆਪ' ਅਤੇ ਭਾਜਪਾ 'ਚ ਰਾਸ਼ਟਰੀ ਰਾਜਧਾਨੀ 'ਚ ਕਾਨੂੰਨ ਵਿਵਸਥਾ ਨੂੰ ਲੈ ਕੇ ਟਕਰਾਅ ਚੱਲ ਰਿਹਾ ਹੈ।