- Updated: October 29, 2026 11:26 AM
ਭਲਕੇ ਆਮ ਆਦਮੀ ਪਾਰਟੀ ਦੀ ਦਿੱਲੀ ‘ਚ ਅਹਿਮ ਮੀਟਿੰਗ ਬੁਲਾਈ ਗਈ ਹੈ। ਅਰਵਿੰਦ ਕੇਜਰੀਵਾਲ ਤੇ CM ਮਾਨ ਦੇ ਨਾਲ ਟੌਪ ਲੀਡਰਸ਼ਿਪ ਦੀ ਇਹ ਬੈਠਕ ਹੋਵੇਗੀ। ਬੈਠਕ ਦਾ ਮੁੱਖ ਏਜੰਡਾ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਚੋਣ ’ਤੇ ਵਿਚਾਰ-ਵਟਾਂਦਰਾ ਹੋਵੇਗਾ। ਬੈਠਕ ‘ਚ ਉਮੀਦਵਾਰਾਂ ਦੇ ਨਾਮ ‘ਤੇ ਮੰਥਨ ਹੋਵੇਗਾ ਤੇ AAP ਦੇ ਉਮੀਦਵਾਰਾਂ ਦੀ ਲਿਸਟ ਜਲਦੀ ਆ ਸਕਦੀ ਹੈ।
ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੀ ਰਣਨੀਤੀ ਤੇਜ਼ ਕਰ ਦਿੱਤੀ ਹੈ। ਬੈਠਕ ਵਿਚ ਜਿਥੇ ਉਮੀਦਵਾਰਾਂ ਦੇ ਨਾਵਾਂ ‘ਤੇ ਮੰਥਨ ਹੋਵੇਗਾ ਉਸ ਦੇ ਨਾਲ ਹੀ ਚੋਣ ਪ੍ਰਬੰਧਨ ਤੇ ਪਾਰਟੀ ਦੀ ਆਉਣ ਵਾਲੀ ਰਣਨੀਤੀ ‘ਤੇ ਵੀ ਵਿਚਾਰ-ਚਰਚਾ ਹੋ ਸਕਦੀ ਹੈ।
ਹਾਲਾਂਕਿ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਪੰਜਾਬ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 16 ਮਾਰਚ 2027 ਨੂੰ ਖਤਮ ਹੋ ਰਿਹਾ ਹੈ, ਇਸ ਲਈ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਇਸ ਤੋਂ ਪਹਿਲਾਂ ਹੀ ਚੋਣਾਂ ਕਰਵਾ ਦਿੱਤੀਆਂ ਜਾਣਗੀਆਂ।