ਕੇਜਰੀਵਾਲ ED ਦੇ ਚੌਥੇ ਸੰਮਨ ''ਤੇ ਵੀ ਨਹੀਂ ਪੇਸ਼ ਹੋਏ , ਬਿਆਨ ਜਾਰੀ ਕਰਕੇ ਦੱਸੀ ਵਜ੍ਹਾ

ਕੇਜਰੀਵਾਲ ED ਦੇ ਚੌਥੇ ਸੰਮਨ ''ਤੇ ਵੀ ਨਹੀਂ ਪੇਸ਼ ਹੋਏ , ਬਿਆਨ ਜਾਰੀ ਕਰਕੇ ਦੱਸੀ ਵਜ੍ਹਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੌਥਾ ਸੰਮਨ ਜਾਰੀ ਹੋਣ 'ਤੇ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਉਸ ਨੇ ਆਪਣੇ ਜਵਾਬ ਵਿੱਚ ਲਿਖਿਆ ਕਿ ਈਡੀ ਦਾ ਉਦੇਸ਼ ਉਸ ਨੂੰ ਗ੍ਰਿਫ਼ਤਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਈਡੀ ਦੇ ਸੰਮਨ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਦੋ ਸਾਲਾਂ ਤੋਂ ਜਾਂਚ ਚੱਲ ਰਹੀ ਹੈ ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਮੈਨੂੰ ਪੁੱਛਗਿੱਛ ਲਈ ਨੋਟਿਸ ਕਿਉਂ ਭੇਜਿਆ ਗਿਆ ਹੈ? ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਈ.ਡੀ. ਨੂੰ ਚਲਾ ਰਹੀ ਹੈ।

ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਈਡੀ ਕੇਜਰੀਵਾਲ ਨੂੰ ਲੋਕਸਭਾ ਚੋਣਾਂ ਦੇ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੀ ਹੈ। 'ਆਪ' ਨੇ ਸਵਾਲ ਪੁੱਛਿਆ ਕਿ ਜਦੋਂ ਈਡੀ ਨੇ ਆਪਣੀ ਚਾਰਜਸ਼ੀਟ 'ਚ ਲਿਖਿਆ ਹੈ ਕਿ ਕੇਜਰੀਵਾਲ ਦੋਸ਼ੀ ਨਹੀਂ ਹੈ। ਫਿਰ ਉਨ੍ਹਾਂ ਨੂੰ ਸੰਮਨ ਕਿਉਂ ਭੇਜਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਕਿਉਂ ਹੋ ਰਹੀ ਹੈ। ਆਮ ਆਦਮੀ ਪਾਰਟੀ ਨੇ ਕਿਹਾ, 'ਜਿਹੜੇ ਭ੍ਰਿਸ਼ਟ ਨੇਤਾ ਬੀਜੇਪੀ 'ਚ ਚਲੇ ਜਾਂਦੇ ਹਨ, ਉਨ੍ਹਾਂ ਨੇ ਮਾਮਲੇ ਬੰਦ ਕਰ ਦਿੱਤੇ ਜਾਂਦੇ ਹਨ। ਅਸੀਂ ਕੋਈ ਭ੍ਰਿਸ਼ਟਾਚਾਰ ਨਹੀਂ ਕੀਤਾ, ਸਾਡਾ ਕੋਈ ਨੇਤਾ ਬੀਜੇਪੀ 'ਚ ਨਹੀਂ ਜਾਵੇਗਾ। 

ਜ਼ਿਕਰਯੋਗ ਹੈ ਕਿ ਈਡੀ ਇਸ ਤੋਂ ਪਹਿਲਾਂ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 3 ਸੰਮਨ ਭੇਜ ਚੁੱਕੀ ਹੈ। ਪਰ ਮੁੱਖ ਮੰਤਰੀ ਕੇਜਰੀਵਾਲ ਅਜੇ ਤੱਕ ਈਡੀ ਸਾਹਮਣੇ ਪੁੱਛਗਿੱਛ ਲਈ ਪੇਸ਼ ਨਹੀਂ ਹੋਏ ਹਨ। ਪਿਛਲੇ ਸਾਲ 2 ਨਵੰਬਰ 2023, 21 ਦਸੰਬਰ 2023 ਅਤੇ 3 ਜਨਵਰੀ 2024 ਨੂੰ ਭੇਜੇ ਸੰਮਨ ਨੂੰ ਮੁੱਖ ਮੰਤਰੀ ਕੇਜਰੀਵਾਲ ਨੇ ਗੈਰਕਾਨੂੰਨੀ ਦੱਸਿਆ ਹੈ।