ਤੇਲੰਗਾਨਾ ਦੇ CM ਚੰਦਰਸ਼ੇਖਰ ਨਾਲ ਕੇਜਰੀਵਾਲ ਨੇ ਕੀਤੀ ਮੁਲਾਕਾਤ,ਮੰਗਿਆ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ

ਤੇਲੰਗਾਨਾ ਦੇ CM ਚੰਦਰਸ਼ੇਖਰ ਨਾਲ ਕੇਜਰੀਵਾਲ ਨੇ ਕੀਤੀ ਮੁਲਾਕਾਤ,ਮੰਗਿਆ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਯਾਨੀ ਅੱਜ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨਾਲ ਹੈਦਰਾਬਾਦ 'ਚ ਮੁਲਾਕਾਤ ਕੀਤੀ। ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਵੀ ਸਨ। ਉਨ੍ਹਾਂ ਨੇ ਮੁੱਖ ਮੰਤਰੀ ਰਿਹਾਇਸ਼ ਪ੍ਰਗਤੀ ਭਵਨ 'ਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸੇਵਾਵਾਂ ਦੇ ਕੰਟਰੋਲ ਨਾਲ ਸੰਬੰਧਤ ਕੇਂਦਰ ਦੇ ਆਰਡੀਨੈਂਸ ਦਾ ਵਿਰੋਧ ਕਰਨ ਲਈ ਭਾਰਤ ਰਾਸ਼ਟਰ ਕਮੇਟੀ (ਬੀ.ਆਰ.ਐੱਸ.) ਦਾ ਸਮਰਥਨ ਮੰਗਣ ਲਈ ਪਹੁੰਚੀ ਹੋਈ ਹੈ।

                      Image

ਕੇਜਰੀਵਾਲ ਆਰਡੀਨੈਂਸ ਖ਼ਿਲਾਫ਼ ਸਮਰਥਨ ਹਾਸਲ ਕਰਨ ਲਈ ਗੈਰ-ਭਾਜਪਾ ਸ਼ਾਸਿਤ ਦਲਾਂ ਦੇ ਨੇਤਾਵਾਂ ਨਾਲ ਸੰਪਰਕ ਕਰ ਰਹੇ ਹਨ ਤਾਂ ਕਿ ਇਸ ਬਾਰੇ ਸੰਸਦ 'ਚ ਬਿੱਲ ਲਿਆਏ ਜਾਣ 'ਤੇ ਕੇਂਦਰ ਸਰਕਾਰ ਦੀ ਕੋਸ਼ਿਸ਼ ਅਸਫ਼ਲ ਹੋ ਜਾਵੇ। ਇਸ ਹਫ਼ਤੇ ਦੀ ਸ਼ੁਰੂਆਤ 'ਚ ਕੇਜਰੀਵਾਲ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਮੁਖੀ ਊਧਠ ਠਾਕਰੇ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਮੁੱਖ ਸ਼ਰਦ ਪਵਾਰ ਨਾਲ ਮੁਲਾਕਾਤ ਕਰ ਕੇ ਇਸ ਮਾਮਲੇ 'ਚ ਉਨ੍ਹਾਂ ਦਾ ਸਮਰਥਨ ਮੰਗਿਆ ਸੀ। ਕੇਜਰੀਵਾਲ ਨੇ ਇਸ ਮਾਮਲੇ 'ਚ ਸਮਰਥਨ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਨੇਤਾ ਰਾਹੁਲ ਗਾਂਧੀ ਤੋਂ ਮਿਲਣ ਦਾ ਸਮਾਂ ਮੰਗਿਆ ਹੈ।