ਕੇਜਰੀਵਾਲ ਨੇ ਰਾਹੁਲ ਗਾਂਧੀ ਤੇ ਮੱਲਿਕਾਰੁਜਨ ਨੂੰ ਮਿਲਣ ਲਈ ਮੰਗਿਆ ਸਮਾਂ,ਮੰਗਣਗੇ ਕੇਂਦਰ ਦੇ ਆਰਡੀਨੈਂਸ ਖਿਲਾਫ ਸਮਰਥਨ

ਕੇਜਰੀਵਾਲ ਨੇ ਰਾਹੁਲ ਗਾਂਧੀ ਤੇ ਮੱਲਿਕਾਰੁਜਨ ਨੂੰ ਮਿਲਣ ਲਈ ਮੰਗਿਆ ਸਮਾਂ,ਮੰਗਣਗੇ ਕੇਂਦਰ ਦੇ ਆਰਡੀਨੈਂਸ ਖਿਲਾਫ ਸਮਰਥਨ

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ ਸਰਕਾਰ ਵੱਲੋਂ ਪਾਸ ਆਰਡੀਨੈਂਸ ਖਿਲਾਫ ਸੰਸਦ ਵਿਚ ਕਾਂਗਰਸ ਦਾ ਸਮਰਥਨ ਮੰਗਣ ਲਈ ਕਾਂਗਰਸ ਪ੍ਰਧਾਨ ਮੱਲਿਕਾਰੁਜਨ ਖੜਗੇ ਤੇ ਪਾਰਟੀ ਨੇਤਾ ਰਾਹੁਲ ਗਾਂਧੀ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਕੇਜਰੀਵਾਲ ਨੇ ਅੱਜ ਆਪਣੇ ਟਵੀਟ ਵਿਚ ਕੇਂਦਰ ਸਰਕਾਰ ਦੇ ਆਰਡੀਨੈਂਸ ਨੂੰ ਅਲੋਕਤਾਂਤ੍ਰਿਕ ਤੇ ਅਸੰਵਿਧਾਨਕ ਕਰਾਰ ਦਿੱਤਾ ਹੈ।

                        Image

ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਦਾ ਇਹ ਬਿਆਨ ਕੇਂਦਰ ਦੇ ਆਰਡੀਨੈਂਸ ਖਿਲਾਫ ਵਿਰੋਧੀ ਪਾਰਟੀਆਂ ਤੋਂ ਸਹਿਯੋਗ ਹਾਸਲ ਕਰਨ ਦੇ ਸਿਲਸਿਲੇ ਵਿਚ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ, ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ, ਮਹਾਰਾਸ਼ਟਰ ਵਿਚ ਸਾਬਕਾ ਸੀਐੱਮ ਤੇ ਸ਼ਿਵਸੈਨਾ ਦੇ ਮੁਖੀ ਊਧਵ ਠਾਕਰੇ ਤੇ ਸਾਬਕਾ ਕੇਂਦਰੀ ਮੰਤਰੀ ਸ਼ਰਦ ਪਵਾਰ ਨਾਲ ਮੁਲਾਕਾਤ ਦੇ ਬਾਅਦ ਦਿੱਤਾ ਹੈ।

NCP ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਦੇ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਸ ਗੱਲ ਦਾ ਜ਼ਿਕਰ ਕੀਤਾ ਸੀ ਕਿ ਉਹ ਬਹੁਤ ਜਲਦ ਆਰਡੀਨੈਂਸ ਖਿਲਾਫ ਕਾਂਗਰਸ ਦਾ ਸਮਰਥਨ ਹਾਸਲ ਕਰਨ ਲਈ ਕਾਂਗਰਸ ਪ੍ਰਧਾਨ ਮੱਲਿਕਾਰੁਜਨ ਤੇ ਵਾਇਨਾਡ ਤੋਂ ਕਾਂਗਰਸ ਸਾਂਸਦ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ।

ਸੀਐੱਮ ਕੇਜਰੀਵਾਲ ਕੇਂਦਰ ਦੇ ਆਰਡੀਨੈਂਸ ਖਿਲਾਫ ਵਿਰੋਧੀ ਪਾਰਟੀਆਂ ਦਾ ਸਮਰਥਨ ਹਾਸਲ ਕਰਨ ਲਈ ਮੰਗਲਵਾਰ ਨੂੰ ਦਿੱਲੀ ਤੋਂ ਬਾਹਰ ਨਿਕਲੇ ਸਨ। ਇਸ ਮੁਹਿੰਮ ਵਿਚ ਉਨ੍ਹਾਂ ਨੇ ਹੁਣ ਤੱਕ ਜਨਤਾ ਦਲ ਯੂਨਾਈਟਿਡ ਰਾਸ਼ਟਰੀ ਜਨਤਾ ਦਲ, ਅਖਿਲ ਭਾਰਤੀ ਤ੍ਰਿਣਮੂਲ ਕਾਂਗਰਸ, ਸ਼ਿਵਸੈਨਾ ਯੂਬੀਟੀ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦਾ ਸਮਰਥਨ ਮਿਲ ਚੁੱਕਾ ਹੈ। ਖੱਬੇਪੱਖੀ ਦਲਾਂ ਤੋਂ ਆਪ ਨੂੰ ਸਮਰਥਨ ਮਿਲਣ ਦੀ ਪੂਰੀ ਉਮੀਦ ਹੈ। ਹੁਣ ਉਨ੍ਹਾਂ ਨੇ ਕਾਂਗਰਸ ਤੋਂ ਸਮਰਥਨ ਹਾਸਲ ਕਰਨ ਲਈ ਪਾਰਟੀ ਦੇ ਚੋਟੀ ਦੇ ਨੇਤਾ ਮੱਲਿਕਾਰੁਜਨ ਖੜਗੇ ਤੇ ਰਾਹੁਲ ਗਾਂਧੀ ਤੋਂ ਮਿਲਣ ਦਾ ਸਮਾਂ ਮੰਗਿਆ ਹੈ। ਸਮਾਂ ਮਿਲਣ ‘ਤੇ ਦਿੱਲੀ ਸੀਐੱਮ ਕਾਂਗਰਸ ਦੇ ਚੋਟੀ ਦੇ ਨੇਤਾਵਾਂ ਨਾਲ ਸੰਘੀ ਢਾਂਚੇ ਤੇ ਮੌਜੂਦਾ ਸਿਆਸੀ ਸਥਿਤੀ ‘ਤੇ ਸਾਧਾਰਨ ਹਮਲੇ ‘ਤੇ ਚਰਚਾ ਤੇ ਮੌਜੂਦਾ ਸਿਆਸੀ ਸਥਿਤੀ ‘ਤੇ ਵੀ ਚਰਚਾ ਕਰਨਗੇ।