- Updated: December 28, 2024 05:40 PM
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਨਿਗਮ ਬੋਧ ਘਾਟ ਵਿਖੇ ਕੀਤਾ ਗਿਆ। ਨਿਗਮ ਬੋਧ ਘਾਟ ਵਿਖੇ ਹੋਏ ਸਸਕਾਰ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹਲਚਲ ਮਚ ਗਈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਸਾਬਕਾ ਪ੍ਰਧਾਨ ਮੰਤਰੀਆਂ ਦੇ ਸਨਮਾਨ ਦੀ ਪਰੰਪਰਾ ਦੀ ਉਲੰਘਣਾ ਦੱਸਿਆ ਹੈ।
ਇਸ ਸਬੰਧ ਵਿਚ ਦਿੱਲੀ ਦੇ ਸਾਬਕਾ ਸੀਐੱਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਜੀ ਦਾ ਅੰਤਿਮ ਸੰਸਕਾਰ ਨਿਗਮ ਬੋਧ ਘਾਟ ਵਿਖੇ ਕੀਤਾ ਗਿਆ। ਇਸ ਤੋਂ ਪਹਿਲਾਂ ਭਾਰਤ ਦੇ ਸਾਰੇ ਪ੍ਰਧਾਨ ਮੰਤਰੀਆਂ ਦਾ ਅੰਤਿਮ ਸੰਸਕਾਰ ਰਾਜਘਾਟ 'ਤੇ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਸਿੱਖ ਕੌਮ ਦੇ ਅਤੇ ਵਿਸ਼ਵ ਭਰ ਵਿੱਚ ਪ੍ਰਸਿੱਧ ਅਤੇ 10 ਸਾਲ ਭਾਰਤ ਦੇ ਪ੍ਰਧਾਨ ਮੰਤਰੀ ਰਹੇ ਡਾ: ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਅਤੇ ਸਮਾਧ ਲਈ ਭਾਜਪਾ ਸਰਕਾਰ 1000 ਗਜ਼ ਜ਼ਮੀਨ ਵੀ ਮੁਹੱਈਆ ਨਹੀਂ ਕਰਵਾ ਸਕੀ। ਮੈਂ ਇਹ ਖ਼ਬਰ ਸੁਣ ਕੇ ਬਹੁਤ ਹੈਰਾਨ ਹਾਂ।