ਕੇਰਲ ਦੇ ਤ੍ਰਿਸੂਰ ਜ਼ਿਲ੍ਹੇ ਵਿਚ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ ਹੋਣ ਕਰਨ 8 ਵਿਦਿਆਰਥੀਆਂ ਦੀ ਹੋਈ ਮੌਤ

ਕੇਰਲ ਦੇ ਤ੍ਰਿਸੂਰ ਜ਼ਿਲ੍ਹੇ ਵਿਚ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ ਹੋਣ ਕਰਨ 8 ਵਿਦਿਆਰਥੀਆਂ ਦੀ ਹੋਈ ਮੌਤ

ਕੇਰਲ ਦੇ ਤ੍ਰਿਸੂਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਦੇਰ ਰਾਤ ਹਾਈਵੇਅ 'ਤੇ ਇੱਕ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ। ਕਾਰ ਵਿੱਚ ਸਵਾਰ ਅੱਠ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਅਨੁਸਾਰ, ਇਹ ਹਾਦਸਾ ਰਾਤ ਕਰੀਬ 11:40 ਵਜੇ ਕਾਪਾਮੰਗਲਮ ਦੇ ਪਾਨਾਮਬਿਕੁੰਨੂ ਵਿਖੇ ਵਾਪਰਿਆ।

ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਰ 'ਤੇ ਤਾਮਿਲਨਾਡੂ ਦਾ ਰਜਿਸਟ੍ਰੇਸ਼ਨ ਨੰਬਰ ਸੀ ਅਤੇ ਇਸ ਵਿੱਚ ਸਵਾਰ ਵਿਅਕਤੀ ਡਿੰਡੀਗੁਲ ਦੇ ਇਕ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀ ਦੱਸੇ ਜਾਂਦੇ ਹਨ। ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ ਅਤੇ ਲਾਸ਼ਾਂ ਨੂੰ ਬਾਹਰ ਕੱਢਣ ਲਈ ਗੱਡੀ ਨੂੰ ਕੱਟਣਾ ਪਿਆ।

ਖ਼ਬਰਾਂ ਅਨੁਸਾਰ, ਕਾਰ ਗੁਰੂਵਾਯੂਰ ਤੋਂ ਕੋਡੁੰਗਲੂਰ ਵੱਲ ਜਾ ਰਹੀ ਸੀ। ਪਨੰਬਿਕੁੰਨੂ ਸੈਂਟਰ ਨੇੜੇ, ਇਹ ਸੜਕ ਦੇ ਕਿਨਾਰੇ ਖੜ੍ਹੇ ਇੱਕ ਮਾਲ-ਵਾਹਕ ਟਰੱਕ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਸਥਾਨਕ ਲੋਕਾਂ, ਪੁਲਿਸ ਅਤੇ ਫਾਇਰ ਤੇ ਬਚਾਅ ਦਸਤਿਆਂ ਨੇ ਅੰਦਰ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਕਾਰਵਾਈ ਕੀਤੀ।

ਸਾਰੀਆਂ ਲਾਸ਼ਾਂ ਨੂੰ ਤ੍ਰਿਸੂਰ ਮੈਡੀਕਲ ਕਾਲਜ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ ਹੈ। ਪੁਲਿਸ ਮ੍ਰਿਤਕਾਂ ਦੀ ਪਛਾਣ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਅਨੁਸਾਰ, ਮ੍ਰਿਤਕਾਂ ਦੀ ਪਛਾਣ ਦੀ ਅਜੇ ਤੱਕ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।