- Updated: June 03, 2026 12:01 PM
ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ 'ਤੇ ਇੱਕ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿੱਚ ਅਰਦਾਸ ਤੇ ਪੂਜਾ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਅਹੁਦਾ ਸੰਭਾਲਿਆ ਅਤੇ ਭਾਜਪਾ ਦਫ਼ਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਲਗਾਈ ਗਈ।
ਢਿੱਲੋਂ ਨੇ ਕਿਹਾ, "ਅੱਜ ਇੱਕ ਇਤਿਹਾਸਕ ਦਿਨ ਹੈ। ਪੰਜਾਬ ਦੇ ਸ਼ੇਰ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਭਾਜਪਾ ਦਫ਼ਤਰ ਵਿੱਚ ਲਗਾਈ ਗਈ ਹੈ। ਉਨ੍ਹਾਂ ਦੇ ਰਾਜ ਦੌਰਾਨ ਸਾਰਿਆਂ ਨਾਲ ਬਰਾਬਰ ਵਿਵਹਾਰ ਕੀਤਾ ਜਾਂਦਾ ਸੀ। ਭਾਰਤੀ ਜਨਤਾ ਪਾਰਟੀ 2027 ਵਿੱਚ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਵਾਂਗ ਸਰਕਾਰ ਬਣਾਉਣ ਜਾ ਰਹੀ ਹੈ।"
ਸੈਕਟਰ-37 ਸਥਿਤ ਕਾਨੂੰਨ ਭਵਨ ਵਿਖੇ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਪਾਰਟੀ ਦੇ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਸ਼ਟਰੀ ਸਕੱਤਰ ਨਰਿੰਦਰ ਸਿੰਘ ਰੈਨਾ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਸਮੇਤ ਸੀਨੀਅਰ ਭਾਜਪਾ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਿੱਸਾ ਲੈ ਰਹੇ ਹਨ।
ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਅਹੁਦਾ ਸੰਭਾਲਣ 'ਤੇ ਤਰੁਣ ਚੁੱਘ ਨੇ ਵਧਾਈ ਦਿੱਤੀ।ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਲੈ ਕੇ ਆਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ, ਗੈਂਗਸਟਰਵਾਦ ਤੇ ਮਾਫੀਆ ਰਾਜ ਦਾ ਅੰਤ ਕਰਾਂਗੇ
ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇਕਿਹਾ ਹੈ ਕਿ ਸਾਡਾ ਮਕਸਦ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਲਿਆਉਣਾ ਅਤੇ ਆਪਣੇ ਪੰਜਾਬ ਨੂੰ ਖੁਸ਼ਹਾਲ ਕਰਨਾ ਹੈ। ਪੰਜਾਬ ਭਾਜਪਾ ਦੇ ਨਵੇਂ ਬਣੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਅਹੁਦਾ ਸੰਭਾਲਣ ਲਈ ਸ਼ੁੱਭਕਾਮਨਾਵਾਂ।