ਖਾਲਿਸਤਾਨੀ ਸਮਰਥਕਾਂ ਵੱਲੋਂ ਵੈਨਕੂਵਰ ''ਚ 17 ਫਰਵਰੀ ਨੂੰ ਭਾਰਤੀ ਅੰਬੈਸੀ ਦੇ ਬਾਹਰ ਵਿਰੋਧ ਪ੍ਰਦਰਸ਼ਨ ਦਾ ਸੱਦਾ

 ਖਾਲਿਸਤਾਨੀ ਸਮਰਥਕਾਂ ਵੱਲੋਂ ਵੈਨਕੂਵਰ ''ਚ 17 ਫਰਵਰੀ ਨੂੰ ਭਾਰਤੀ ਅੰਬੈਸੀ ਦੇ ਬਾਹਰ ਵਿਰੋਧ ਪ੍ਰਦਰਸ਼ਨ ਦਾ ਸੱਦਾ

ਕੈਨੇਡਾ ’ਚ ਭਾਰਤ ਵਿਰੋਧੀ ਸਰਗਰਮੀਆਂ ਕਰ ਰਹੇ ਮੁੱਠੀ ਭਰ ਖਾਲਿਸਤਾਨੀ ਸਮਰਥਕਾਂ ਵੱਲੋਂ 17 ਫਰਵਰੀ ਦਿਨ ਸ਼ਨੀਵਾਰ ਨੂੰ ਕੈਨੇਡਾ ਦੇ ਵੈਨਕੂਵਰ ਵਿਚ ਸਥਿਤ ਭਾਰਤੀ ਅੰਬੈਸੀ ਦੇ ਬਾਹਰ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਹੈ। ਇਸ ਵਿਰੋਧ ਪ੍ਰਦਰਸ਼ਨ ਦੇ ਪ੍ਰਚਾਰ ਲਈ ਪੋਸਟਰ ਵੀ ਜਾਰੀ ਕੀਤਾ ਗਿਆ ਹੈ। 

                         Image


ਇਸ ਪੋਸਟਰ ਵਿਚ ਹਰਦੀਪ ਸਿੰਘ ਨਿੱਝਰ, ਪਰਮਜੀਤ ਸਿੰਘ ਪੰਜਵੜ, ਅਵਤਾਰ ਸਿੰਘ ਖੰਡਾ, ਹਰਪ੍ਰੀਤ ਸਿੰਘ ਰਾਣਾ ਅਤੇ ਦੀਪ ਸਿੱਧੂ ਦੀਆਂ ਤਸਵੀਰਾਂ ਹਨ, ਜਿਨ੍ਹਾਂ ਦੀਆਂ ਸ਼ਹੀਦੀਆਂ ਦੇ ਵਿਰੋਧ ਵਜੋਂ ਵਿਦੇਸ਼ਾਂ ਵਿਚ ਭਾਰਤੀ ਹਕੂਮਤ ਵੱਲੋਂ ਸਿੱਖਾਂ ਉੱਪਰ ਹਮਲੇ ਅਤੇ ਦਖ਼ਲਅੰਦਾਜ਼ੀ ਵਿਰੁੱਧ ਇਹ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਹ ਵਿਰੋਧ ਪ੍ਰਦਰਸ਼ਨ ਵੈਨਕੂਵਰ ਵਿਚ ਭਾਰਤੀ ਅੰਬੈਸੀ ਦੇ ਬਾਹਰ 12 ਵਜੇ ਤੋਂ 2 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ।