- Updated: July 06, 2024 06:17 PM
ਕਿਸਾਨਾਂ ਵੱਲੋਂ ਨਵਾਂ ਅੰਦੋਲਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਇਸ ਨਵੇਂ ਅੰਦੋਲਨ ਦਾ ਐਲਾਨ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਦਾ ਵਲੋਂ ਕੀਤਾ ਗਿਆ ਹੈ।ਜਾਣਕਾਰੀ ਮੁਤਾਬਕ ਇਹ 17 ਤੋਂ 18 ਜੁਲਾਈ ਤੱਕ ਅੰਬਾਲਾ 'ਚ ਮੋਰਚਾ ਕਿਸਾਨਾਂ ਵੱਲੋਂ ਲਗਾਇਆ ਜਾਵੇਗਾ। ਇਸ 'ਚ ਕਿਸਾਨ ਆਪਣੇ ਸਾਥੀ ਕਿਸਾਨਾਂ ਨੂੰ ਗ੍ਰਿਫ਼ਤਾਰੀ ਤੋਂ ਰਿਹਾਈ ਕਰਵਾਉਣ ਲਈ ਮੰਗ ਕਰਨਗੇ ਅਤੇ ਇਹ ਮੋਰਚਾ ਐੱਸ. ਪੀ. ਦਫ਼ਤਰ ਦਾ ਘਿਰਾਓ ਕਰੇਗਾ।
ਦੱਸ ਦੇਈਏ ਕਿ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨ ਹੁਣ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਅਚੇ ਸਾਥੀ ਕਿਸਾਨਾਂ ਨੂੰ ਰਿਹਾਅ ਕਰਵਾਉਣ ਦੀ ਤਿਆਰ ਕਰ ਰਹੇ ਹਨ। ਇਸ ਲਈ ਕਿਸਾਨਾਂ ਨੇ 17 ਜੁਲਾਈ ਨੂੰ ਅੰਬਾਲਾ ਦੇ ਐੱਸ. ਪੀ. ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਨਵਦੀਪ ਨੇ ਇਸ ਵਾਰ ਵੀ ਕਿਸਾਨ ਅੰਦੋਲਨ 'ਚ ਬਹੁਤ ਹੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਪੰਜਾਬ'ਚ ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਇੱਕਜੁੱਟ ਕਰ ਦਿੱਤਾ ਸੀ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਰਾਹੀਂ ਸਰਕਾਰ ਨੂੰ ਲਗਾਤਾਰ ਚੁਣੌਤੀ ਦਿੱਤੀ ਜਾ ਰਹੀ ਸੀ। ਇਸ ਕਾਰਨ ਉਹ ਕਾਫੀ ਸਮੇਂ ਤੋਂ ਹਰਿਆਣਾ ਪੁਲਸ ਦੇ ਨਿਸ਼ਾਨੇ 'ਤੇ ਸੀ। ਅੰਦੋਲਨ ਦੌਰਾਨ ਨਵਦੀਪ ਆਪਣੇ ਹੋਰ ਸਾਥੀਆਂ ਨਾਲ ਬਖਤਰਬੰਦ ਪੋਕਲੇਨ ਮਸ਼ੀਨ ਲੈ ਕੇ ਆਇਆ ਸੀ ਅਤੇ ਹਰਿਆਣਾ ਸਰਕਾਰ ਨੂੰ ਚੁਣੌਤੀ ਦਿੱਤੀ ਸੀ। ਪੁਲਸ ਨੇ ਮਾਰਚ ਮਹੀਨੇ ਚੰਡੀਗੜ੍ਹ ਤੋਂ ਨਵਦੀਪ ਸਿੰਘ ਜਲਬੇੜਾ ਅਤੇ ਉਸਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਸੀ। ਭਾਵੇਂ ਨਵਦੀਪ ਸਿੰਘ ਦੇ ਸਾਥੀ ਗੁਰਕੀਰਤ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ ਪਰ ਨਵਦੀਪ ਸਿੰਘ ਜਲਬੇੜਾ ਇਸ ਸਮੇਂ ਅੰਬਾਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ।