- Updated: August 19, 2026 09:29 AM
ਕੋਲਕਾਤਾ ਦੇ ਇੱਕ ਹੋਟਲ ਵਿੱਚ ਅੱਗ ਲੱਗਣ ਕਾਰਨ ਇੱਕ ਬੱਚੇ ਸਮੇਤ ਨੌਂ ਲੋਕਾਂ ਦੀ ਮੌਤ ਹੋ ਗਈ। ਛੇ ਹੋਰ ਲੋਕ ਜ਼ਖ਼ਮੀ ਹੋ ਗਏ। ਰਿਪੋਰਟਾਂ ਅਨੁਸਾਰ, ਅੱਜ ਸਵੇਰੇ ਤੜਕੇ ਉਸ ਸਮੇਂ ਅੱਗ ਲੱਗ ਗਈ ਜਦੋਂ ਹੋਟਲ ਦੇ ਜ਼ਿਆਦਾਤਰ ਮਹਿਮਾਨ ਸੁੱਤੇ ਪਏ ਸਨ।
ਸੰਘਣਾ ਧੂੰਆਂ ਅਤੇ ਉੱਚੀਆਂ ਉੱਠਦੀਆਂ ਲਪਟਾਂ ਦੇਖ ਕੇ ਹੋਟਲ ਅੰਦਰ ਹਫੜਾ-ਦਫੜੀ ਮੱਚ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਕਈ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤੇ।
ਫਾਇਰ ਵਿਭਾਗ ਅਨੁਸਾਰ, ਕੋਲਕਾਤਾ ਦੀ ਮਿਰਜ਼ਾ ਗਾਲਿਬ ਸਟ੍ਰੀਟ 'ਤੇ ਸਥਿਤ ਇੱਕ ਹੋਟਲ ਵਿੱਚ ਰਾਤ ਕਰੀਬ 2 ਵਜੇ ਅੱਗ ਲੱਗ ਗਈ ਅਤੇ ਇਹ ਤੇਜ਼ੀ ਨਾਲ ਭੜਕ ਗਈ। ਇਸ ਘਟਨਾ ਵਿੱਚ ਨੌਂ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਮਰਨ ਵਾਲੇ ਬੰਗਲਾਦੇਸ਼ੀ ਨਾਗਰਿਕ ਸਨ ਜੋ ਇੱਥੇ ਇਲਾਜ ਕਰਵਾਉਣ ਲਈ ਆਏ ਹੋਏ ਸਨ।
ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਹੈ। ਹਾਲਾਂਕਿ, ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਅਤੇ ਫੋਰੈਂਸਿਕ ਟੀਮਾਂ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।