- Updated: November 14, 2025 05:30 PM
ਆਮ ਆਦਮੀ ਪਾਰਟੀ ਪੰਜਾਬ ਨੇ ਇਕ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਵਿਚ ਪਾਰਟੀ ਦਾ ਮੁੱਖ ਬੁਲਾਰਾ (Chief Spokesperson) ਨਿਯੁਕਤ ਕੀਤਾ ਹੈ। ਇਸ ਬਾਰੇ ਅਧਿਕਾਰਕ ਤੌਰ 'ਤੇ ਪਾਰਟੀ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਪਾਰਟੀ ਨੇ ਕਿਹਾ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਨੂੰ ਇਹ ਜ਼ਿੰਮੇਵਾਰੀ ਉਨ੍ਹਾਂ ਦੇ ਪਾਰਟੀ ਪ੍ਰਤੀ ਯੋਗਦਾਨ ਅਤੇ ਤਜਰਬੇ ਨੂੰ ਦੇਖਦੇ ਹੋਏ ਸੌਂਪੀ ਗਈ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ।
ਇਹ ਨਿਯੁਕਤੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੱਲੋਂ ਹਸਤਾਖਰ ਕੀਤੇ ਪੱਤਰ ਰਾਹੀਂ ਜਾਰੀ ਕੀਤੀ ਗਈ ਹੈ।