- Updated: June 22, 2024 03:29 PM
ਨੈਸ਼ਨਲ ਹਾਈਵੇ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਅੱਜ ਵੀ ਫ਼ਰੀ ਰਿਹਾ। ਟੋਲ ਪਲਾਜ਼ਾ 'ਤੇ ਪਿਛਲੇ 7 ਦਿਨਾਂ ਤੋਂ ਟੋਲ ਰੇਟ ਵਿਚ ਕੀਤੇ ਗਏ ਵਾਧੇ ਨੂੰ ਘਟਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।
ਧਰਨੇ 'ਤੇ ਬੈਠੇ ਬਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੂੰ ਅੱਜ ਪੰਜਾਬ ਦੀਆਂ ਹੋਰ ਕਈ ਯੂਨੀਅਨ ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਇਹ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਤੋਂ ਅੱਜ ਵੀ ਵਾਹਨਾਂ ਨੂੰ ਬਿਨਾ ਟੋਲ ਦੇ ਕੱਢਿਆ ਜਾ ਰਿਹਾ ਹੈ। ਜਦੋਂ ਤਕ ਨੈਸ਼ਨਲ ਹਾਈਵੇ ਅਥਾਰਟੀ ਸਾਡੀਆਂ ਮੰਗਾਂ ਨੂੰ ਨਹੀਂ ਮੰਨਦੀ, ਉਦੋਂ ਤਕ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।