ਭਾਰਤ-ਪਾਕਿ ਸਰਹੱਦ ਤੇ ਘੁਸਪੈਠ ਦੀ ਕੋਸ਼ਿਸ਼ ਕਰਦਿਆਂ ਮਹਿਲਾ ਗ੍ਰਿਫ਼ਤਾਰ,ਉਜਬੇਕਿਸਤਾਨ ਦਾ ਪਾਸਪੋਰਟ ਤੇ ਜ਼ੀਰਕਪੁਰ ਦਾ ਆਧਾਰ ਕਾਰਡ ਬਰਾਮਦ

ਭਾਰਤ-ਪਾਕਿ ਸਰਹੱਦ ਤੇ ਘੁਸਪੈਠ ਦੀ ਕੋਸ਼ਿਸ਼ ਕਰਦਿਆਂ ਮਹਿਲਾ ਗ੍ਰਿਫ਼ਤਾਰ,ਉਜਬੇਕਿਸਤਾਨ ਦਾ ਪਾਸਪੋਰਟ ਤੇ ਜ਼ੀਰਕਪੁਰ ਦਾ ਆਧਾਰ ਕਾਰਡ ਬਰਾਮਦ

ਫਿਰੋਜ਼ਪੁਰ ਦੀ ਭਾਰਤ-ਪਾਕਿ ਸਰਹੱਦ ’ਤੇ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਇੱਕ ਐੱਨ. ਆਰ. ਆਈ. ਔਰਤ ਨੂੰ ਪਾਕਿਸਤਾਨ ’ਚ ਘੁਸਪੈਠ ਦੀ ਕੋਸ਼ਿਸ਼ ਕਰਦਿਆਂ ਕਾਬੂ ਕੀਤਾ ਗਿਆ ਹੈ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਔਰਤ ਉਜ਼ਬੇਕਿਸਤਾਨ ਦੀ ਰਹਿਣ ਵਾਲੀ ਹੈ। ਬੀ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਵੱਲੋਂ ਤਲਾਸ਼ੀ ਲੈਣ ’ਤੇ ਇਸ ਐੱਨ. ਆਰ. ਆਈ. ਔਰਤ ਕੋਲੋਂ ਉਸ ਦਾ ਪਾਸਪੋਰਟ, ਜ਼ੀਰਕਪੁਰ ਦਾ ਇੱਕ ਆਧਾਰ ਕਾਰਡ ਅਤੇ ਕੁਝ ਹੋਰ ਚੀਜ਼ਾਂ ਬਰਾਮਦ ਹੋਈਆਂ ਹਨ।

                         Image

                         Image

ਜਾਣਕਾਰੀ ਮੁਤਾਬਕ ਇਸ ਔਰਤ ਤੋਂ ਬੀ. ਐੱਸ. ਐੱਫ. ਅਤੇ ਪੰਜਾਬ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਫਿਰੋਜ਼ਪੁਰ ਸਰਹੱਦ ਰਾਹੀਂ ਪਾਕਿਸਤਾਨ ਵਿੱਚ ਕਿਉਂ ਘੁਸਪੈਠ ਕਰਨਾ ਚਾਹੁੰਦੀ ਸੀ ਅਤੇ ਇਸ ਪਿੱਛੇ ਉਸਦਾ ਕੀ ਮਕਸਦ ਹੈ? ਇਸ ਸਬੰਧੀ ਅਜੇ ਤੱਕ ਕੋਈ ਵੀ ਅਧਿਕਾਰੀ ਬੋਲਣ ਨੂੰ ਤਿਆਰ ਨਹੀਂ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਫਿਲਹਾਲ ਮਹਿਲਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।