ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਜੀ ਦੀ ਅੰਤਿਮ ਅਰਦਾਸ ''ਚ ਪਤਨੀ ਤੇ ਧੀਆਂ ਨੇ ਭੋਗ ਮੌਕੇ ਕੀਰਤਨ ਕੀਤਾ 

ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਜੀ ਦੀ ਅੰਤਿਮ ਅਰਦਾਸ ''ਚ ਪਤਨੀ ਤੇ ਧੀਆਂ ਨੇ ਭੋਗ ਮੌਕੇ ਕੀਰਤਨ ਕੀਤਾ 

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ’ਚ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਪਾਰਟੀ ਦੀ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਸਣੇ ਕਈ ਵੱਡੇ ਆਗੂਆਂ ਨੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ। 

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਉਹਨਾਂ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਅਤੇ ਧੀਆਂ ਵਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਉਹਨਾਂ ਦੀ ਪਤਨੀ ਗੁਰਸ਼ਰਨ ਕੌਰ ਨੇ ਖੁਦ ਮਰਹੂਮ ਮਨਮੋਹਨ ਸਿੰਘ ਜੀ ਦਾ ਮਨਪਸੰਦ ਸ਼ਬਦ ਹਾਰਮੋਨੀਅਮ 'ਤੇ ਗਾਇਆ। ਇਸ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ ਸਣੇ ਵੱਡੇ ਨੇਤਾ ਉਹਨਾਂ ਦੇ ਘਰ ਪਹੁੰਚੇ।