AGTF ਨੂੰ ਨਵੇਂ ਸਾਲ ਤੋਂ ਪਹਿਲਾਂ ਮਿਲੀ ਵੱਡੀ ਸਫ਼ਲਤਾ, ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦਾ ਖ਼ਤਰਨਾਕ ਗੁਰਗਾ ਕਾਬੂ

AGTF ਨੂੰ ਨਵੇਂ ਸਾਲ ਤੋਂ ਪਹਿਲਾਂ ਮਿਲੀ ਵੱਡੀ ਸਫ਼ਲਤਾ, ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦਾ ਖ਼ਤਰਨਾਕ ਗੁਰਗਾ ਕਾਬੂ

ਏ. ਜੀ. ਐੱਫ. ਟੀ. ਪੰਜਾਬ ਦੀ ਟੀਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇਕ ਗੁਰਗੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਵਿੱਕੀ ਨੂੰ ਵਿਦੇਸ਼ ਆਧਾਰਿਤ ਹੈਂਡਲਰ ਵੱਲੋਂ ਵਿਰੋਧੀ ਗੈਂਗ ਦੇ ਮੈਂਬਰ ਨੂੰ ਖ਼ਤਮ ਕਰਨ ਲਈ ਕੰਮ ਸੌਂਪਿਆ ਗਿਆ ਸੀ। ਉਹ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਚ ਵੀ ਸ਼ਾਮਲ ਸੀ। ਵਿਕਰਮਜੀਤ ਦਾ ਅਪਰਾਧਿਕ ਇਤਿਹਾਸ ਹੈ। ਉਸ ਦੇ ਖ਼ਿਲਾਫ਼ ਪੰਜਾਬ, ਹਰਿਆਣਾ ਅਤੇ ਰਾਜਸਥਾਨ 'ਚ ਕਰੀਬ 20 ਕੇਸ ਦਰਜ ਹਨ।

ਵਿਕਰਮਜੀਤ ਸਾਲ 2018 'ਚ ਰਾਜਸਥਾਨ ਦੇ ਗੰਗਾਨਗਰ ਵਿਖੇ ਇਕ ਜਿੰਮ 'ਚ ਆਪਣੇ ਵਿਰੋਧੀ ਜੌਰਡਨ ਦੇ ਸਨਸਨੀਖੇਜ਼ ਕਤਲ 'ਚ ਮ੍ਰਿਤਕ ਗੈਂਗਸਟਰ ਅੰਕਿਤ ਭਾਦੂ ਦੇ ਸ਼ੂਟਰ/ਸਹਿ ਦੋਸ਼ੀਆਂ 'ਚੋਂ ਇੱਕ ਸੀ। ਇਸ ਦੇ ਨਾਲ ਹੀ ਉਸ ਕੋਲੋਂ ਇਕ ਚੀਨੀ ਪਿਸਤੌਲ ਸਮੇਤ 8 ਜ਼ਿੰਦਾ ਕਾਰਤੂਸ ਅਤੇ ਇਕ ਟੋਇਟਾ ਫਾਰਚੂਨਰ ਗੱਡੀ ਬਰਾਮਦ ਕੀਤੀ ਗਈ ਹੈ।

                   Image