- Updated: March 25, 2026 12:52 PM
ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਹਿਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ।
ਕੈਨੇਡਾ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਦੇ ਇੱਕ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 45 ਸਾਲਾ ਐਡਵੋਕੇਟ ਹਰਸ਼ਵਿੰਦਰ ਸਿੰਘ ਚੀਮਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਵਕੀਲ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਹ ਪਰਿਵਾਰ ਸਮੇਤ ਤਿੰਨ ਸਾਲ ਪਹਿਲਾਂ ਵਰਕ ਪਰਮਿਟ ‘ਤੇ ਕੈਨੇਡਾ ਗਏ ਸਨ।
ਕੈਨੇਡਾ ਵਿਖੇ ਹੀ ਐਡਵੋਕੇਟ ਹਰਸ਼ਵਿੰਦਰ ਸਿੰਘ ਚੀਮਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਦੁਖਦਾਈ ਖ਼ਬਰ ਦੇ ਸਾਹਮਣੇ ਆਉਂਦੇ ਹੀ ਫ਼ਤਿਹਗੜ੍ਹ ਸਾਹਿਬ ਦੇ ਕਾਨੂੰਨੀ ਭਾਈਚਾਰੇ ਸਮੇਤ ਉਨ੍ਹਾਂ ਦੇ ਜਾਣਕਾਰਾਂ ਅਤੇ ਸ਼ੁਭਚਿੰਤਕਾਂ ਵਿੱਚ ਡੂੰਘਾ ਦੁੱਖ ਦੇਖਿਆ ਗਿਆ।